Sad News : ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ ਦਾ ਦੇਹਾਂਤ, 21 ਅਕਤੂਬਰ ਨੂੰ ਹੋਵੇਗਾ ਅੰਤਿਮ ਸੰਸਕਾਰ
ਡਾ. ਅਮਿਤੋਜ ਸਿੰਘ ਮੁਲਤਾਨੀ ਦੇ ਪਿਤਾ ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ ਐਡਵੋਕੇਟ (82) ਤੇ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਸਵੇਰੇ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ ।
Publish Date: Sun, 19 Oct 2025 08:09 PM (IST)
Updated Date: Sun, 19 Oct 2025 08:12 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਕਪੂਰਥਲਾ : ਡਾ. ਅਮਿਤੋਜ ਸਿੰਘ ਮੁਲਤਾਨੀ ਦੇ ਪਿਤਾ ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ ਐਡਵੋਕੇਟ (82) ਤੇ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਸਵੇਰੇ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ । ਆਪਣੇ ਰਾਜਨੀਤਿਕ ਸਫਰ ਦੌਰਾਨ ਉਹ ਹਲਕੇ ਦੇ ਲੋਕਾਂ ਨਾਲ ਬਹੁਤ ਮਿਲਵਰਤਨ ਵਾਲੇ ਸੁਭਾਅ ਵਿਚ ਵਿਚਰਦੇ ਰਹੇ ਤੇ ਹਰ ਦੁੱਖ ਸੁੱਖ ਵਿਚ ਲੋਕਾਂ ਦੇ ਨਾਲ ਖੜ੍ਹਦੇ ਸਨ ।
ਅੱਜ ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਆਗੂਆਂ ਵਲੋਂ ਮੁਲਤਾਨੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ ਦਾ ਅੰਤਿਮ ਸਸਕਾਰ 21 ਅਕਤੂਬਰ ਦਿਨ ਮੰਗਲਵਾਰ ਨੂੰ ਦੁਪਹਿਰ 1 ਵਜੇ ਲਕਸ਼ਮੀ ਨਗਰ ਸਮਸ਼ਾਨਘਾਟ ਨੇੜੇ ਸ਼ਾਲੀਮਾਰ ਬਾਗ ਕਪੂਰਥਲਾ ਵਿਖੇ ਹੋਵੇਗਾ ।