ਸੈਮ ਭੱਟੀ ਆਲ ਇੰਡੀਆ ਕ੍ਰਿਸ਼ਚੀਅਨ ਫੈਲੋਸ਼ਿਪ ਦੇ ਰਾਸ਼ਟਰੀ ਸਲਾਹਕਾਰ ਨਿਯੁਕਤ
ਸੈਮ ਭੱਟੀ ਆਲ ਇੰਡੀਆ ਕ੍ਰਿਸ਼ਚੀਅਨ ਫੈਲੋਸ਼ਿਪ ਦੇ ਰਾਸ਼ਟਰੀ ਸਲਾਹਕਾਰ ਨਿਯੁਕਤ
Publish Date: Thu, 14 May 2026 09:35 PM (IST)
Updated Date: Thu, 14 May 2026 09:36 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਲ ਇੰਡੀਆ ਕ੍ਰਿਸ਼ਚੀਨ ਫੈਲੋਸ਼ਿਪ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਤੇ ਈਸਾਈ ਭਾਈਚਾਰੇ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਲਗਾਤਾਰ ਨਿਯੁਕਤੀਆਂ ਕਰ ਰਹੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਸੈਮ ਭੱਟੀ ਨੂੰ ਆਲ ਇੰਡੀਆ ਕ੍ਰਿਸ਼ਚੀਨ ਫੈਲੋਸ਼ਿਪ ਦਾ ਰਾਸ਼ਟਰੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਲ ਇੰਡੀਆ ਕ੍ਰਿਸ਼ਚੀਨ ਫੈਲੋਸ਼ਿਪ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਵਿਲੀਅਮ ਜੱਟਾ ਨੇ ਦੱਸਿਆ ਕਿ ਇਹ ਨਿਯੁਕਤੀਆਂ ਆਲ ਇੰਡੀਆ ਕ੍ਰਿਸ਼ਚੀਨ ਫੈਲੋਸ਼ਿਪ ਦੇ ਸੰਸਥਾਪਕ ਸਰਬਜੀਤ ਰਾਜ ਦੇ ਦਿਸ਼ਾ-ਨਿਰਦੇਸ਼ ਦੇ ਤਹਿਤ ਦੇਸ਼ ਦੇ ਹਰ ਕੋਨੇ ਵਿਚ ਈਸਾਈ ਭਾਈਚਾਰੇ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਕੀਤੀਆਂ ਜਾ ਰਹੀਆਂ ਹਨ। ਈਸਾਈ ਭਾਈਚਾਰੇ ਵਿਚ ਏਕਤਾ ਦਾ ਸੱਦਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਆਲ ਇੰਡੀਆ ਕ੍ਰਿਸ਼ਚੀਨ ਫੈਲੋਸ਼ਿਪ ਪਿਆਰ, ਏਕਤਾ ਤੇ ਭਾਈਚਾਰੇ ’ਤੇ ਜ਼ੋਰ ਦਿੰਦੀ ਹੈ। ਯਿਸੂ ਮਸੀਹ ਦੀਆਂ ਸਿੱਖਿਆਵਾਂ ਅਨੁਸਾਰ, ਵਿਸ਼ਵਾਸੀਆਂ ਦਾ ਇਕੱਠੇ ਹੋਣਾ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਈਸਾਈ ਭਾਈਚਾਰੇ ਨੂੰ ਆਪਸੀ ਮਤਭੇਦਾਂ ਨੂੰ ਪਾਸੇ ਰੱਖ ਕੇ ਪਿਆਰ ਦੇ ਬੰਧਨ ਵਿਚ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਏਕਤਾ ਵਿਚ ਤਾਕਤ ਹੈ ਤੇ ਈਸਾਈ ਭਾਈਚਾਰੇ ਨੂੰ ਇਨ੍ਹਾਂ ਕਦਰਾਂ-ਕੀਮਤਾਂ ਨਾਲ ਅੱਗੇ ਵਧਣਾ ਚਾਹੀਦਾ ਹੈ।