ਨਗਰ ਪੰਚਾਇਤ ਨਡਾਲਾ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਕੰਮਛੋੜ ਹੜਤਾਲ ਸ਼ੁਰੂ
ਨਗਰ ਪੰਚਾਇਤ ਨਡਾਲਾ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਕੰਮਛੋੜੂ ਹੜਤਾਲ ਸ਼ੁਰੂ
Publish Date: Wed, 06 May 2026 07:37 PM (IST)
Updated Date: Wed, 06 May 2026 07:38 PM (IST)

ਚੰਨਪ੍ਰੀਤ ਸਿੰਘ ਕੰਗ, ਪੰਜਾਬੀ ਜਾਗਰਣ ਨਡਾਲਾ : ਨਗਰ ਪੰਚਾਇਤ ਨਡਾਲਾ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਕੰਮਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਹ ਹੜਤਾਲ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਅਤੇ ਨਗਰਪਾਲਿਕਾ ਕਰਮਚਾਰੀ ਸੰਗਠਨ ਦੇ ਸੱਦੇ ’ਤੇ ਕੀਤੀ ਜਾ ਰਹੀ ਹੈ। ਕਰਮਚਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਅਜੇ ਤੱਕ ਮਨਜ਼ੂਰ ਨਾ ਕਰਨ ਦੇ ਵਿਰੋਧ ’ਚ ਇਹ ਕਦਮ ਚੁੱਕਿਆ ਗਿਆ ਹੈ। ਹੜਤਾਲ ਕਾਰਨ ਨਗਰ ’ਚ ਸਫ਼ਾਈ ਪ੍ਰਬੰਧ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਪੇਂਡੂ ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਵੀ ਹੜਤਾਲ ’ਚ ਸ਼ਮੂਲੀਅਤ ਕੀਤੀ ਗਈ। ਪ੍ਰਦਰਸ਼ਨ ਦੌਰਾਨ ਪੇਂਡੂ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਪ੍ਰੇਮ ਸਾਰਸਰ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਤਰਸੇਮ ਪੀਟਰ ਤੇ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਹੜਤਾਲ ਦਾ ਸਮਰਥਨ ਕਰਦਿਆਂ ਆਖਿਆ ਕਿ ਸਫਾਈ ਕਰਮਚਾਰੀਆਂ ਵੱਲੋਂ ਇਸ ਹੜਤਾਲ ਦੌਰਾਨ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਧਰਮਵੀਰ, ਵਾਈਸ ਪ੍ਰਧਾਨ ਵੀਰੂ, ਧਰਮਵੀਰ ਜੀਐੱਲ, ਰਾਧੇ ਸ਼ਿਆਮ, ਦੇਵੀ ਸ਼ਾਹ, ਹੀਰਾ ਲਾਲ, ਮਨੋਜ ਕੁਮਾਰ, ਕਰਨ ਕੁਮਾਰ, ਰਾਜ ਕੁਮਾਰ, ਰਾਜੂ, ਗੋਪਾਲ, ਮੁਕੇਸ਼, ਪਵਨ ਕੁਮਾਰ, ਸਾਗਰ, ਆਰਤੀ, ਉਦੈ ਰਾਮ, ਧਰਮ ਚੰਦ ਤੇ ਹੋਰ ਸ਼ਾਮਲ ਸਨ।