ਸੰਤ ਹੀਰਾ ਦਾਸ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਕਾਲਾ ਸੰਘਿਆਂ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Mon, 27 Apr 2026 08:08 PM (IST)
Updated Date: Mon, 27 Apr 2026 08:10 PM (IST)
ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ ਕਾਲਾ ਸੰਘਿਆ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ ਵਿਚੋਂ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਾ ਕਾਲ਼ਾ ਸੰਘਿਆ ਦੇ ਬੀਕਾਮ ਸਮੈਸਟਰ ਪੰਜਵੇਂ ਤੇ ਬੀਸੀਏ ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਬੀਕਾਮ ਪੰਜਵੇਂ ਸਮੈਸਟਰ ਦੇ ਨਤੀਜੇ ਵਿਚੋਂ ਸੁਖਪ੍ਰੀਤ ਕੌਰ ਨੇ ਪਹਿਲਾ, ਹਰਪ੍ਰੀਤ ਕੌਰ ਤੇ ਸਿਮਰਨ ਨੇ ਦੂਜਾ ਤੇ ਕਿਰਨਦੀਪ ਕੌਰ ਤੇ ਸਿਮਰਨਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬੀਸੀਏ ਪਹਿਲੇ ਸਮੈਸਟਰ ਵਿਚੋਂ ਸੁਖਮਨਪ੍ਰੀਤ ਕੌਰ ਨੇ ਪਹਿਲਾ, ਜਸਲੀਨ ਕੌਰ ਨੇ ਦੂਸਰਾ ਤੇ ਹਰਲੀਨ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਬਲਜਿੰਦਰ ਕੌਰ ਸੱਚਦੇਵਾ ਨੇ ਅੱਵਲ ਦਰਜੇ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਜਿਥੇ ਵਧੀਆ ਅੰਕ ਪ੍ਰਾਪਤ ਕਰਕੇ ਇਨ੍ਹਾਂ ਵਿਦਿਆਰਥਣਾਂ ਨੇ ਆਪਣੇ ਨਾਲ-ਨਾਲ਼ ਆਪਣੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਤੇ ਆਪਣੇ ਮਾਪਿਆਂ ਦਾ ਮਾਣ ਵੀ ਵਧਾਇਆ ਹੈ। ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਰਾਮ ਮੂਰਤੀ, ਪ੍ਰਧਾਨ ਸੀਤਲ ਸਿੰਘ ਸੰਘਾ ਤੇ ਕਾਲਜ ਸਟਾਫ਼ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਮਿਹਨਤ ਨਾਲ਼ ਪੜ੍ਹਾਈ ਕਰਕੇ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।