ਸੰਤ ਮਾਝਾ ਸਿੰਘ ਸਕੂਲ ਦਾ ਨਤੀਜਾ ਰਿਹਾ 100 ਫੀਸਦੀ
ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੈਂਡਰੀ ਸਕੂਲ ਮਕਸੂਦਪੁਰ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ, 100 ਫੀਸਦੀ ਰਿਹਾ
Publish Date: Thu, 14 May 2026 09:47 PM (IST)
Updated Date: Thu, 14 May 2026 09:48 PM (IST)
ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਕਸੂਦਪੁਰ ਦਾ ਬਾਰਵੀਂ ਜਮਾਤ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ। ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ 100 ਫੀਸਦੀ ਨਤੀਜਾ ਹਾਸਲ ਕੀਤਾ। ਕਾਮਰਸ ਵਿਭਾਗ ਵਿਚ ਮਨਪ੍ਰੀਤ ਕੌਰ ਨੇ 93.2 ਫੀਸਦੀ ਅੰਕ ਹਾਸਲ ਕਰਕੇ ਪਹਿਲਾ, ਜੈਸਮੀਨ ਕੌਰ ਨੇ 92 ਫੀਸਦੀ ਅੰਕ ਲੈ ਕੇ ਦੂਜਾ ਤੇ ਜਗਨਦੀਪ ਕੌਰ ਨੇ 89.6 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਆਰਟਸ ਵਿਭਾਗ ਵਿਚ ਅਰਸ਼ਪ੍ਰੀਤ ਕੌਰ ਨੇ 94.8 ਫੀਸਦੀ ਅੰਕ ਹਾਸਲ ਕਰਕੇ ਪਹਿਲਾ, ਕਸ਼ਿਸ਼ ਨੇ 94 ਫੀਸਦੀ ਅੰਕ ਲੈ ਕੇ ਦੂਜਾ ਤੇ ਪਲਕਪ੍ਰੀਤ ਕੌਰ ਨੇ 90.6 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਪ੍ਰਿੰਸੀਪਲ ਗਗਨਦੀਪ ਕੌਰ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਤੇ ਅਧਿਆਪਕਾਂ ਦੀ ਲਗਨ ਸਦਕਾ ਸਕੂਲ ਹਰ ਸਾਲ ਵਧੀਆ ਨਤੀਜੇ ਪ੍ਰਾਪਤ ਕਰ ਰਿਹਾ ਹੈ।