ਸਤਨਾਮ ਬਰਾੜ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਸਤਨਾਮ ਬਰਾੜ ਦੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਨਿਯੁਕਤੀ, ਜਸਪ੍ਰੀਤ ਗੁਰਾਇਆ ਵੱਲੋਂ ਮਾਨ ਸਨਮਾਨ
Publish Date: Tue, 03 Feb 2026 06:58 PM (IST)
Updated Date: Tue, 03 Feb 2026 07:02 PM (IST)
ਜਸਪ੍ਰੀਤ ਗੁਰਾਇਆ ਵੱਲੋਂ ਮਾਨ-ਸਨਮਾਨ
ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ
ਨਡਾਲਾ : ਆਮ ਆਦਮੀ ਪਾਰਟੀ ਵੱਲੋਂ ਸਤਨਾਮ ਸਿੰਘ ਬਰਾੜ ਨੂੰ ਕਿਸਾਨ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਪੰਜਾਬ ਪਾਵਰ ਲਿਫਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਤੇ ਪ੍ਰਸਿੱਧ ਸਮਾਜ ਸੇਵੀ ਜਸਪ੍ਰੀਤ ਸਿੰਘ ਗੁਰਾਇਆ ਵੱਲੋਂ ਸਤਨਾਮ ਸਿੰਘ ਬਰਾੜ ਦਾ ਵਿਸ਼ੇਸ਼ ਮਾਨ-ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਾਇਆ ਨੇ ਕਿਹਾ ਕਿ ਸਤਨਾਮ ਸਿੰਘ ਬਰਾੜ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜ ਕੇ ਕਿਸਾਨਾਂ ਦੇ ਹੱਕਾਂ ਤੇ ਮੁੱਦਿਆਂ ਲਈ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਕ ਮਜ਼ਬੂਤ ਤੇ ਪ੍ਰਭਾਵਸ਼ਾਲੀ ਆਵਾਜ਼ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵੱਲੋਂ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਲਿਆਉਣਾ ਇਕ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਸਤਨਾਮ ਸਿੰਘ ਬਰਾੜ ਨੇ ਪਾਰਟੀ ਹਾਈਕਮਾਂਡ ਤੇ ਸਥਾਨਕ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਫਸਲੀ ਨੁਕਸਾਨ, ਖਾਦ ਤੇ ਬੀਜ ਦੀ ਕਮੀ, ਮੰਡੀਆਂ ਨਾਲ ਸਬੰਧਤ ਮਸਲਿਆਂ ਸਮੇਤ ਕਿਸਾਨਾਂ ਦੇ ਸਾਰੇ ਜਾਇਜ਼ ਮੰਗਾਂ ਦੇ ਹੱਲ ਲਈ ਉਹ ਪੂਰੀ ਤਨਦੇਹੀ ਨਾਲ ਯਤਨ ਕਰਨਗੇ। ਇਸ ਦੌਰਾਨ ਸਤਨਾਮ ਸਿੰਘ ਬਰਾੜ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਵਧਾਈ ਦਿੱਤੀ ਗਈ ਤੇ ਆਸ ਪ੍ਰਗਟਾਈ ਗਈ ਕਿ ਉਨ੍ਹਾਂ ਦੀ ਅਗਵਾਈ ਹੇਠ ਕਿਸਾਨ ਵਿੰਗ ਜ਼ਿਲ੍ਹੇ ਵਿਚ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਬਲਵਿੰਦਰ ਸਿੰਘ ਬਿੱਟੂ ਖੱਖ, ਅਵਤਾਰ ਸਿੰਘ ਦਾਊਦਪੁਰ, ਸਿੰਮਾ ਗੁਰਾਇਆ, ਸੁਖਦੇਵ ਸਿੰਘ ਚੁਗਾਵਾਂ, ਗੁਰਪ੍ਰੀਤ ਸਿੰਘ, ਜੱਸ ਨਡਾਲਾ ਸਮੇਤ ਹੋਰ ਵਿਅਕਤੀ ਹਾਜ਼ਰ ਸਨ।