ਜ਼ਿਲ੍ਹੇ ’ਚ ਅਸਲਾ ਜਮ੍ਹਾਂ ਕਰਵਾਉਣ ਲਈ ਸਕ੍ਰੀਨਿੰਗ ਕਮੇਟੀ ਗਠਿਤ
ਜ਼ਿਲ੍ਹੇ ’ਚ ਅਸਲਾ ਜਮ੍ਹਾਂ ਕਰਵਾਉਣ ਲਈ ਸਕ੍ਰੀਨਿੰਗ ਕਮੇਟੀ ਗਠਿਤ
Publish Date: Tue, 19 May 2026 08:37 PM (IST)
Updated Date: Tue, 19 May 2026 08:40 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ, ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਅਕਾਸ਼ ਬਾਂਸਲ ਵੱਲੋਂ ਜ਼ਿਲ੍ਹੇ ਦੇ ਅਸਲਾ ਲਾਇਸੰਸ ਧਾਰਕਾਂ ਦੇ ਹਥਿਆਰ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਕਮੇਟੀ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਕਪੂਰਥਲਾ ਸ਼੍ਰੀਮਤੀ ਸ਼ਿਖਾ ਭਗਤ ਤੇ ਪੁਲਿਸ ਕਪਤਾਨ (ਹੈੱਡਕੁਆਰਟਰ) ਗੁਰਪ੍ਰੀਤ ਸਿੰਘ ਗਿੱਲ ਕਪੂਰਥਲਾ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਗਠਿਤ ਕਮੇਟੀ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੰਸਾਂ ਦੀ ਸਕ੍ਰੀਨਿੰਗ ਦਾ ਕੰਮ ਮੁਕੰਮਲ ਕਰੇਗੀ। ਇਸ ਕਾਰਜ ਨੂੰ ਚੋਣਾਂ ਦੀ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਪਹਿਲਾਂ-ਪਹਿਲਾਂ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।