ਐੱਸਡੀ ਮਲਟੀਸਪੈਸ਼ਲਿਟੀ ਹਸਪਤਾਲ ਨੇ ਲਾਇਆ ਅੱਖਾਂ ਦਾ ਕੈਂਪ
ਐਸਡੀ ਮਲਟੀਸਪੈਸ਼ਲਿਟੀ ਹਸਪਤਾਲ ਵੱਲੋਂ ਅੱਖਾਂ ਦਾ ਫਰੀ ਚੈੱਕ ਅਪ ਤੇ ਆਪਰੇਸ਼ਨ ਕੈਂਪ ਲਗਾਇਆ
Publish Date: Mon, 17 Nov 2025 07:27 PM (IST)
Updated Date: Mon, 17 Nov 2025 07:28 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਗੁਰਪੁਰਬ ਨੂੰ ਸਮਰਪਿਤ ਅੱਖਾਂ ਦਾ ਫਰੀ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਐੱਸਡੀ ਮਲਟੀ ਸਪੈਸ਼ਲਿਟੀ ਚੈਰੀਟੇਬਲ ਹਸਪਤਾਲ ਵਿਖੇ ਸਨਾਤਨ ਸਭਾ ਦੇ ਪ੍ਰਧਾਨ ਰਾਕੇਸ਼ ਧੀਰ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਕੈਂਪ ਦਾ ਉਦਘਾਟਨ ਕਰਨ ਉਪਰੰਤ ਪ੍ਰਧਾਨ ਰਾਕੇਸ਼ ਧੀਰ ਨੇ ਕਿਹਾ ਕਿ ਅੱਖਾਂ ਸਾਡੇ ਜੀਵਨ ਵਿਚ ਇਕ ਅਜਿਹਾ ਪ੍ਰਮੁੱਖ ਰੋਲ ਨਿਭਾਉਂਦੀਆਂ ਹਨ, ਜਿਸ ਨਾਲ ਅਸੀਂ ਆਪਣੇ ਸੁੰਦਰ ਸੁਪਨਿਆਂ ਨੂੰ ਸਾਕਾਰ ਕਰਦੇ ਹਾਂ। ਉਨ੍ਹਾਂ ਕਿਹਾ ਕਿ ਐੱਸਡੀ ਚੈਰੀਟੇਬਲ ਟਰਸਟ ਹਸਪਤਾਲ ਵੱਲੋਂ ਆਯੋਜਿਤ ਇਸ ਕੈਂਪ ਦਾ ਮੁੱਖ ਮਕਸਦ ਗਰੀਬ ਲੋਕਾਂ ਨੂੰ ਅੱਖਾਂ ਦੀ ਰੌਸ਼ਨੀ ਵਾਪਸ ਦੇਣਾ ਅਤੇ ਅੰਨੇਪਨ ਨੂੰ ਰੋਕਣਾ ਸੀ।
ਇਸ ਮੌਕੇ ਸਨਾਤਨ ਸਭਾ ਦੇ ਮੈਂਬਰ ਮਾਸਟਰ ਰਵਿੰਦਰ ਠਾਕਰ ਨੇ ਦੱਸਿਆ ਕਿ ਇਸ ਚੈੱਕਅਪ ਕੈਂਪ ਵਿਚ ਕਰੀਬ 200 ਵਿਅਕਤੀਆਂ ਦੇ ਅੱਖਾਂ ਦੀ ਜਾਂਚ ਕੀਤੀ ਗਈ, ਜਿਨਾਂ ਵਿਚੋਂ 25 ਆਪ੍ਰੇਸ਼ਨ ਲੋੜਵੰਦ ਮਰੀਜ਼ਾਂ ਦੇ ਕਰ ਦਿੱਤੇ ਗਏ ਹਨ ਤੇ ਬਾਕੀ ਜੋ ਰਹਿ ਗਏ ਹਨ ਉਨ੍ਹਾਂ ਦਾ ਵੀ ਆਪ੍ਰੇਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਐੱਸਡੀ ਮਲਟੀਸਪੈਸ਼ਲਿਟੀ ਹਸਪਤਾਲ ਵਿਚ ਅੱਖਾਂ ਦੇ ਡਾਕਟਰ ਤੋਂ ਇਲਾਵਾ ਹੋਰ ਵੀ ਕਈ ਡਾਕਟਰ ਆਪਣੀਆਂ ਸੇਵਾਵਾਂ ਦੇ ਰਹੇ ਹਨ, ਜਿਸ ਦਾ ਮੁੱਖ ਮਕਸਦ ਮਾਨਵਤਾ ਦੀ ਸੇਵਾ ਹੈ। ਇਸ ਮੌਕੇ ਅੱਖਾਂ ਦੇ ਮਾਹਰ ਡਾਕਟਰ ਨਿਤਨ ਪੁਰੀ ਨੇ ਕਿਹਾ ਕਿ ਇਹ ਮੇਰੇ ਲਈ ਬਹੁਤ ਖੁਸ਼ਕਿਸਮਤ ਵਾਲੀ ਗੱਲ ਹੈ ਕਿ ਮੈਨੂੰ ਪਾਵਨ ਨਗਰੀ ਦੇ ਇਕ ਅਜਿਹੇ ਹਸਪਤਾਲ ਵਿਚ ਕੈਂਪ ਰਾਹੀ ਮਰੀਜ਼ਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਜਿਸ ਦਾ ਸਾਰਾ ਸਿਹਰਾ ਪ੍ਰਧਾਨ ਰਕੇਸ਼ ਧੀਰ ਨੂੰ ਜਾਂਦਾ ਹੈ। ਇਸ ਮੌਕੇ ਮਾਸਟਰ ਰਵਿੰਦਰ ਠਾਕੁਰ, ਰਜੀਵ ਕੁਮਾਰ, ਸ਼ਕਤੀ ਸ਼ਰਮਾ ਆਦਿ ਵੀ ਹਾਜ਼ਰ ਸਨ।
ਕੈਪਸ਼ਨ : 11ਕੇਪੀਟੀ15