ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਖ-ਵੱਖ ਕੈਂਪਾਂ ਦਾ ਕੀਤਾ ਦੌਰਾ
ਐਸ ਡੀ ਐਮ ਭੁਲੱਥ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਖ ਵੱਖ ਕੈਂਪਾਂ ਦਾ ਕੀਤਾ ਦੌਰਾ
Publish Date: Sat, 11 Apr 2026 08:28 PM (IST)
Updated Date: Sat, 11 Apr 2026 08:29 PM (IST)
ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ
ਬੇਗੋਵਾਲ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਿਹਤ ਸੰਭਾਲ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਾਏ ਜਾ ਰਹੇ ਹਨ। ਐੱਸਡੀਐੱਮ ਭੁਲੱਥ ਰੁਪਿੰਦਰ ਪਾਲ ਸਿੰਘ ਵੱਲੋਂ ਪਿੰਡ ਮੇਤਲਾ, ਮੁਦੋਵਾਲ, ਬਾਮੂਵਾਲ, ਈਸਰਬੁੱਚਾ, ਟਾਂਡੀ ਔਲਖ, ਈਨੋਵਾਲ, ਕਮਾਲ ਪੁਰ, ਬੇਗੋਵਾਲ ਆਦਿ ਪਿੰਡਾਂ ਵਿੱਚ ਚੱਲ ਰਹੇ ਕੈਂਪਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਬ ਡਵੀਜ਼ਨ ਭੁਲੱਥ ਅਧੀਨ ਆਉਂਦੇ ਸਮੂਹ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਦੱਸ ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ। ਉਨ੍ਹਾਂ ਕਿਹਾ ਕਿ ਹਰੇਕ ਵਰਗ ਦਾ ਅਧਿਕਾਰ ਹੈ ਕਿ ਉਹ ਸਰਕਾਰ ਦੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰਨ। ਉਨ੍ਹਾਂ ਕੈਂਪਾਂ ਵਿੱਚ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਪ੍ਰੇਰਿਤ ਕਰ ਕੇ ਸਰਕਾਰ ਦੀਆਂ ਸਕੀਮਾਂ ਤੋਂ ਜਾਣੂ ਕਰਵਾਉਣ। ਉਨ੍ਹਾਂ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਭੇਦਭਾਵ ਲੋਕਾਂ ਦੇ ਸਿਹਤ ਯੋਜਨਾ ਕਾਰਡ ਬਣਾਉਣ।