ਐੱਸਡੀਐੱਮ ਫਗਵਾੜਾ ਨੇ ਸਿਹਤ ਬੀਮਾ ਕਾਰਡ ਬਣਾਉਣ ਦੀ ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ
ਐਸਡੀਐਮ ਫਗਵਾੜਾ ਨੇ ਸਿਹਤ ਬੀਮਾ ਕਾਰਡ ਬਣਾਉਣ ਦੀ ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ
Publish Date: Tue, 10 Mar 2026 07:24 PM (IST)
Updated Date: Tue, 10 Mar 2026 07:27 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸੂਬਾ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਸਕੀਮ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਹਰ ਇਕ ਨਾਗਰਿਕ ਦਾ 10 ਲੱਖ ਰੁਪਏ ਦਾ ਬੀਮਾ ਕੀਤਾ ਜਾ ਰਿਹਾ ਹੈ। ਇਸ ਬੀਮੇ ਦਾ ਲਾਭ ਲੈਣ ਲਈ ਸਾਰਿਆਂ ਨੂੰ ਯੋਜਨਾ ਦੇ ਕਾਰਡ ਦੀ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਹੈ, ਜਿਸ ਦੇ ਤਹਿਤ ਐੱਸਡੀਐੱਮ ਫਗਵਾੜਾ ਰਣਦੀਪ ਸਿੰਘ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਐੱਸਡੀਐੱਮ ਰਣਦੀਪ ਸਿੰਘ ਨੇ ਕਿਹਾ ਕਿ ਫਗਵਾੜਾ ਸ਼ਹਿਰ ਤੇ ਪਿੰਡਾਂ ਵਿਚ ਸਿਹਤ ਬੀਮਾ ਯੋਜਨਾ ਕਾਰਡ ਦੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ, ਜਿਸ ਦਾ ਲਾਭ ਲੈਣ ਲਈ ਹਰ ਇਕ ਨਾਗਰਿਕ ਨੂੰ ਇਹ ਕਾਰਡ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਨੇ ਫਗਵਾੜਾ ਸ਼ਹਿਰ ਤੇ ਨਾਲ ਲੱਗਦੇ ਪਿੰਡਾਂ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਕੈਂਪਾਂ ਵਿਚ ਪਹੁੰਚ ਕੇ ਇਸ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਕਰਵਾ ਕੇ ਲਾਭ ਲੈਣ।