ਅਕਾਲ ਗਲੈਕਸੀ ਸਕੂਲ ’ਚ ਸੈਮੀਨਾਰ ਕਰਵਾਇਆ
ਅਕਾਲ ਗਲੈਕਸੀ ਸਕੂਲ ਵਿੱਚ ਸੈਮੀਨਾਰ ਕਰਵਾਇਆ
Publish Date: Mon, 11 May 2026 08:14 PM (IST)
Updated Date: Mon, 11 May 2026 08:15 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪ੍ਰਿੰਸੀਪਲ ਮੈਡਮ ਸ਼੍ਰੀਮਤੀ ਮੋਨਾ ਘਈ ਦੀ ਅਗਵਾਈ ਅਧੀਨ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਚ ਆਰਟੀਫਿਸ਼ੀਅਲ ਇੰਟੈਲੀਜੈਂਸ ਤੇ ਇਕ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਦਾ ਸੰਚਾਲਨ ਯੂਨੀਵਰਸਲ ਏਆਈ ਯੂਨੀਵਰਸਿਟੀ ਮੁੰਬਈ ਜੋ ਕਿ ਭਾਰਤ ਦੀ ਪਹਿਲੀ ਏਆਈ-ਕੇਂਦ੍ਰਿਤ ਯੂਨੀਵਰਸਿਟੀ ਹੈ ਦੇ ਖੇਤਰੀ ਪ੍ਰਬੰਧਕ ਈਸ਼ਾਨ ਆਹੂਜਾ ਵੱਲੋਂ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਏਆਈ ਦੀ ਪਰਿਵਰਤਨਸ਼ੀਲ ਸੰਭਾਵਨਾ ਤੇ ਏਆਈ ਲਈ ਭਵਿੱਖ ਦੀਆਂ ਚੁਣੌਤੀਆਂ ਸੰਬੰਧੀ ਪ੍ਰਭਾਵਸ਼ਾਲੀ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥੀਆਂ ਵੱਲੋਂ ਇਸ ਸੈਸ਼ਨ ਦਾ ਬਾਖੂਬੀ ਲਾਭ ਉਠਾਇਆ ਗਿਆ। ਪ੍ਰਿੰਸੀਪਲ ਸ਼੍ਰੀਮਤੀ ਮੋਨਾ ਘਈ ਵੱਲੋਂ ਈਸ਼ਾਨ ਆਹੂਜਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਤਿਆਰ ਰਹਿਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਅਕਾਲ ਗਰੁੱਪ ਆਫ ਇੰਸਟੀਚਿਊਟਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਜੱਜ, ਵਾਇਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪ੍ਰਿੰਸੀਪਲ ਮੈਡਮ ਮਧੂ ਸ਼ਰਮਾ (ਜੂਨੀਅਰ ਵਿੰਗ), ਮੈਨੇਜਮੈਂਟ ਮੈਂਬਰ ਪ੍ਰਗਟ ਸਿੰਘ ਜੱਜ, ਸਕੂਲ ਕੋਰਆਰਡੀਨੇਟਰਸ, ਹਾਊਸ ਇੰਚਾਰਜ, ਐਕਟਵਿਟੀ ਇੰਚਾਰਜ ਤੇ ਸਟਾਫ਼ ਮੈਂਬਰ ਵੀ ਮੌਜੂਦ ਸਨ।