ਸ਼ਿੰਘਰਾਲਾ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ
ਸ਼ਿੰਘਰਾਲਾ ਪਬਲਿਕ ਸਕੂਲ ਨਡਾਲਾ ਦਾ ਦਸਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ
Publish Date: Fri, 17 Apr 2026 07:07 PM (IST)
Updated Date: Fri, 17 Apr 2026 07:09 PM (IST)
ਨਡਾਲਾ : ਸੀਬੀਐੱਸਈ ਬੋਰਡ ਦਿੱਲੀ ਵੱਲੋਂ ਦਸਵੀਂ ਦੇ ਨਤੀਜੇ ਦਾ ਐਲਾਨ ਕੀਤਾ ਗਿਆ, ਜਿਸ ਵਿੱਚ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਬੋਰਡ ਪ੍ਰੀਖਿਆ ਵਿੱਚ ਅਪੀਅਰ ਹੋਏ 55 ਵਿਦਿਆਰਥੀਆਂ ਵਿੱਚੋਂ 40 ਤੋਂ ਉੱਪਰ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਇਹ ਪ੍ਰੀਖਿਆ ਪਾਸ ਕੀਤੀ ਅਤੇ ਸਾਰੇ ਦੇ ਸਾਰੇ ਵਿਦਿਆਰਥੀ ਵਧੀਆ ਨੰਬਰਾਂ ਨਾਲ ਪਾਸ ਹੋਏ। ਉਨ੍ਹਾਂ ਦੱਸਿਆ ਕਿ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਵਿਦਿਆਰਥਣ ਕਾਜਲ ਸ਼ਰਮਾ ਪਹਿਲੇ ਸਥਾਨ ’ਤੇ, ਸਾਧਨਾ ਦੂਜੇ ਅਤੇ ਰੀਆ ਕੁਮਾਰੀ ਤੀਜੇ ਸਥਾਨ ’ਤੇ ਰਹੇ।