ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪਿੰਡਾਂ ’ਚ ਹੁੰਗਾਰਾ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪਿੰਡਾਂ ਵਿੱਚ ਮਿਲ ਰਿਹਾ ਭਰਵਾਂ ਹੁੰਗਾਰਾ
Publish Date: Thu, 11 Dec 2025 09:28 PM (IST)
Updated Date: Fri, 12 Dec 2025 04:16 AM (IST)

ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ 14 ਦਸੰਬਰ ਨੂੰ ਹੋਣ ਜਾ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਟੀਮ ਵੱਲੋਂ ਫਗਵਾੜਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਤੇ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਇੰਚਾਰਜ ਜਥੇਦਾਰ ਰਣਜੀਤ ਸਿੰਘ ਖੁਰਾਣਾ, ਦਿਹਾਤੀ ਇੰਚਾਰਜ ਜਥੇਦਾਰ ਰਜਿੰਦਰ ਸਿੰਘ ਚੰਦੀ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਵਾਹਦ, ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸਰੂਪ ਸਿੰਘ ਖਲਵਾੜਾ, ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ, ਅਵਤਾਰ ਸਿੰਘ ਮੰਗੀ, ਝਿਰਮਲ ਸਿੰਘ ਭਿੰਡਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਸੰਬੰਧੀ ਲਖਪੁਰ ਜ਼ੋਨ, ਰਾਵਲਪਿੰਡੀ ਜ਼ੋਨ, ਪਲਾਹੀ ਜ਼ੋਨ, ਭੁੱਲਰਾਈ ਜ਼ੋਨ, ਖਲਵਾੜਾ ਜ਼ੋਨ, ਮੌਲੀ ਜ਼ੋਨ, ਜਗਤਪੁਰ ਜੱਟਾਂ ਜ਼ੋਨ ’ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿੱਥੇ ਪਿੰਡ ਵਾਸੀਆਂ ਵੱਲੋਂ ਆਪਣੀ ਖੇਤਰੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਹਾਂ ਦਾ ਨਾਅਰਾ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤਣਗੇ ਅਤੇ ਖੇਤਰੀ ਪਾਰਟੀ ਦੇ ਹੱਥ ਮਜ਼ਬੂਤ ਕਰਨਗੇ।