ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕੀਤੀ : ਰੰਧਾਵਾ
ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕੀਤੀ ਹੈ-ਰੰਧਾਵਾ
Publish Date: Thu, 20 Nov 2025 07:12 PM (IST)
Updated Date: Thu, 20 Nov 2025 07:13 PM (IST)

--ਕਿਹਾ-ਯੂਥ ਅਕਾਲੀ ਦਲ ਨੌਜਵਾਨਾਂ ਨੂੰ ਲਾਮਬੰਦ ਕਰੇਗਾ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਯੂਥ ਅਕਾਲੀ ਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਪੂਰਥਲਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਿਚ ਮੁੱਖ ਭੂਮਿਕਾ ਨਿਭਾਏਗਾ, ਖਾਸ ਕਰਕੇ ਹਲਕੇ ’ਚ ਨੌਜਵਾਨਾਂ ਨੂੰ ਲਾਮਬੰਦ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਨੇ ਆਪਣੇ ਸਾਥੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰ ਰਿਹਾ ਹੈ, ਨਾਲ ਹੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਯੋਜਨਾਵਾਂ ਨੂੰ ਜਨਤਾ ਤੱਕ ਪਹੁੰਚਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਹਰ ਫਰੰਟ ’ਤੇ ਅਸਫਲ ਰਹੀ ਹੈ,ਜਿਸ ਕਾਰਨ ਸੂਬੇ ਦੇ ਲੋਕ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ, ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਦੀ ਮਜ਼ਬੂਤੀ ਨਾਲ ਰੱਖਿਆ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੇ ਰਾਜ ਦੌਰਾਨ ਸੂਬੇ ਦੇ ਲੋਕਾਂ ਨੂੰ ਦਿੱਤੇ ਗਏ ਲਾਭਾਂ ਨੂੰ ਨਹੀਂ ਭੁੱਲੇ ਹਨ, ਭਾਵੇਂ ਉਹ ਲੋਕ ਭਲਾਈ ਯੋਜਨਾਵਾਂ ਹੋਣ ਜਾਂ ਕਿਸਾਨ-ਪੱਖੀ ਸਹੂਲਤਾਂ। ਕੋਈ ਹੋਰ ਪਾਰਟੀ ਉਹ ਨਹੀਂ ਦੇ ਸਕਦੀ ਜੋ ਅਕਾਲੀ ਦਲ ਸਰਕਾਰ ਨੇ ਦਿੱਤਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਆਪਣੇ ਚੋਣ ਵਾਅਦਿਆਂ ਬਾਰੇ ਜਨਤਾ ਨੂੰ ਲਗਾਤਾਰ ਗੁੰਮਰਾਹ ਕਰ ਰਹੀ ਹੈ। ਆਪ ਨੇ ਪਹਿਲਾਂ ਔਰਤਾਂ ਨੂੰ 1,000 ਰੁਪਏ ਮਾਸਿਕ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਸੀ, ਪਰ ਹੁਣ ਸਰਕਾਰ ਕਹਿ ਰਹੀ ਹੈ ਕਿ ਔਰਤਾਂ ਨੂੰ ਅਗਲੇ ਸਾਲ ਤੋਂ ਪੈਸੇ ਮਿਲਣਗੇ। ਕੈਪਸ਼ਨ: 20ਕੇਪੀਟੀ6