ਅਕਾਲੀ ਦਲ ਨੂੰ ਵੱਡਾ ਝਟਕਾ, ਗੁਰਪ੍ਰੀਤ ਸਿੰਘ ਸੋਨਾ ‘ਆਪ’ ’ਚ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਨੂੰ ਲੱਗਿਆ ਵੱਡਾ ਝਟਕਾ, ਗੁਰਪ੍ਰੀਤ ਸਿੰਘ ਸੋਨਾ ਹੋਏ ਆਪ ’ਚ ਸ਼ਾਮਲ
Publish Date: Wed, 29 Apr 2026 08:25 PM (IST)
Updated Date: Thu, 30 Apr 2026 04:14 AM (IST)

ਗੁਰਵਿੰਦਰ ਕੌਰ, ਪੰਜਾਬੀ ਜਾਗਰਣ, ਕਪੂਰਥਨਾ : ਨਗਰ ਨਿਗਮ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਦੇ ਵਲੋਂ ਵੱਡੀ ਗਿਣਤੀ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਆਪ ਵਿੱਚ ਸ਼ਾਮਲ ਕਰਕੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਦਿੱਤੇ ਜਾ ਰਹੇ ਸਿਆਸੀ ਝਟਕਿਆਂ ਦੇ ਤਹਿਤ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ।ਹਲਕਾ ਕਪੂਰਥਲਾ ਵਿੱਚ ਲੱਗਿਆ ਵੱਡਾ ਝਟਕਾ,ਗੁਰਪ੍ਰੀਤ ਸਿੰਘ ਸੋਨਾ ਹੋਏ ਆਪ ਚ ਸ਼ਾਮਲ।ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਗੁਰਪ੍ਰੀਤ ਸਿੰਘ ਸੋਨਾ ਨੂੰ ਪਾਰਟੀ ਦਾ ਪਟਕਾ ਪਾ ਕੇ ਆਪ ਪਰਿਵਾਰ ’ਚ ਸ਼ਾਮਲ ਹੋਣ ਤੇ ਸਵਾਗਤ ਕੀਤਾ। ਇਸ ਮੌਕੇ ਤੇ ਐਡਵੋਕੇਟ ਚੰਦੀ ਨੇ ਦੱਸਿਆ ਕਿ ਆਪ ਦੀ ਸਰਕਾਰ ਦੀ ਲੋਕ-ਹਿਤੈਸ਼ੀ ਅਤੇ ਵਿਕਾਸਮੁਖੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸੰਬੰਧਿਤ ਕਈ ਪ੍ਰਮੁੱਖ ਆਗੂ ਲਗਾਤਾਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂਨੇ ਦੱਸਿਆ ਕਿ ਅੱਜ ਅਕਾਲੀ ਦਲ ਨੂੰ ਅਲਵਿਦਾ ਕਹੀ ਕੇ ਗੁਰਪ੍ਰੀਤ ਸਿੰਘ ਸੋਨਾ ਆਪ ਵਿੱਚ ਸ਼ਾਮਲ ਹੋਏ ਹਨ,ਜਿਨ੍ਹਾਂ ਦਾ ਆਮ ਆਦਮੀ ਪਾਰਟੀ ਸ਼ਾਮਲ ਹੋਣ ਸਵਾਗਤ ਅਤੇ ਸਨਮਾਨ ਕੀਤਾ।ਇਸ ਮੌਕੇ ਐਡਵੋਕੇਟ ਚੰਦੀ ਨੇ ਗੁਰਪ੍ਰੀਤ ਸਿੰਘ ਸੋਨਾ ਦਾ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਆਮ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਵਚਨਬੱਧ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇਕ ਸਾਥੀ ਨੂੰ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਯੋਗਤਾ ਅਤੇ ਤਜਰਬੇ ਨੂੰ ਲੋਕ-ਭਲਾਈ ਦੇ ਕੰਮਾਂ ਵਿੱਚ ਵਰਤਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਕਾਰਨ ਲੋਕਾਂ ਦਾ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ,ਜਿਸ ਦਾ ਸਪਸ਼ਟ ਪ੍ਰਮਾਣ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਹੈ।ਅੰਤ ਚ ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਸਾਥੀਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਦੀ ਸੇਵਾ ਹੋਰ ਤੇਜ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾ ਸਕੇਗੀ।