ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ ’ਚ ਵੱਡੀ ਜਿੱਤ ਹਾਸਲ ਕਰੇਗਾ
ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗਾ
Publish Date: Mon, 18 May 2026 08:45 PM (IST)
Updated Date: Mon, 18 May 2026 08:48 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਨਗਰ ਕੌਂਸਲ ਚੋਣਾਂ ਵਿਚਸ਼੍ਰੋਮਣੀ ਅਕਾਲੀ ਦਲ ਸ਼ਾਨ ਨਾਲ ਜਿੱਤ ਹਾਸਲ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਇੰਜੀਨੀਅਰ ਸਵਰਨ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਨੂੰ ਪੂਰੀ ਗਤੀ ਦਿੱਤੀ ਜਾ ਰਹੀ ਹੈ ਤੇ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਤੋਂ ਬਹੁਤ ਔਖੇ ਹਨ ਤੇ ਬਦਲਾਅ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿਚ ਪੰਜਾਬ ਦੀ ਆਪ ਸਰਕਾਰ ਨੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਦਾ ਬੇੜਾ ਗ਼ਰਕ ਕਰਕੇ ਰੱਖ ਦਿੱਤਾ ਹੈ। ਪਾਵਨ ਨਗਰੀ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਦੇ ਹਿਰਦਿਆਂ ਨੂੰ ਉਸ ਵੇਲੇ ਠੇਸ ਪੁੱਜਦੀ ਹੈ ਜਦੋਂ ਉਹ ਆ ਕੇ ਇਥੋਂ ਦੀ ਹਾਲਤ ਵੇਖਦੇ ਹਨ। ਇਥੇ ਹੀ ਬਸ ਨਹੀਂ, ਸਾਰਾ ਸ਼ਹਿਰ ਪੁੱਟਿਆ ਹੋਣ ਕਾਰਨ ਕਈ ਸੜਕ ਦੁਰਘਟਨਾਵਾਂ ਹੋਈਆਂ ਹਨ ਤੇ ਕੁਝ ਇਕ ਨੂੰ ਤਾਂ ਆਪਣੀ ਜਾਨ ਤੋਂ ਵੀ ਹੱਥ ਧੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮੂੰਹ ਦੀ ਖਾਣੀ ਪਵੇਗੀ। ਉਨ੍ਹਾਂ ਪਾਵਨ ਨਗਰੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਫ਼-ਸੁਥਰਾ ਪ੍ਰਸ਼ਾਸਨ ਲੈਣ ਤੇ ਸ਼ਹਿਰ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜੇਤੂ ਬਣਾਓ। ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਪਾਵਨ ਨਗਰੀ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਵਾਰਡ ਨੰਬਰ 9 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸ਼੍ਰੀਮਤੀ ਸਿਮਰਜੀਤ ਧੀਰ ਤੇ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।