ਸ਼ਿਵ ਸੈਨਾ ਯੂਬੀਟੀ ਨੇ ਫਗਵਾੜਾ ਦੇ ਨਵ-ਨਿਯੁਕਤ ਡੀਐੱਸਪੀ ਪਲਵਿੰਦਰ ਸਿੰਘ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ
ਸ਼ਿਵ ਸੈਨਾ ਯੂਬੀਟੀ ਨੇ ਫਗਵਾੜਾ ਦੇ ਨਵ-ਨਿਯੁਕਤ ਡੀਐਸਪੀ ਪਲਵਿੰਦਰ ਸਿੰਘ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।
Publish Date: Thu, 30 Apr 2026 05:54 PM (IST)
Updated Date: Thu, 30 Apr 2026 05:58 PM (IST)

ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ, ਫਗਵਾੜਾ ਸ਼ਿਵ ਸੈਨਾ ਯੂਬੀਟੀ ਦਾ ਇਕ ਵਫ਼ਦ ਸ਼ਿਵ ਸੈਨਾ ਆਗੂ ਬਲਜੀਤ ਭੁੱਲਾਰਾਈ ਅਤੇ ਸ਼ਹਿਰੀ ਪ੍ਰਧਾਨ ਰਮਨ ਸ਼ਰਮਾ ਦੀ ਅਗਵਾਈ ਹੇਠ ਨਵ-ਨਿਯੁਕਤ ਡੀਐਸਪੀ ਪਲਵਿੰਦਰ ਸਿੰਘ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰ ਕੇ ਵਧਾਈ ਦਿੱਤੀ। ਸ਼ਿਵ ਸੈਨਾ ਯੂਬੀਟੀ ਦੇ ਸੂਬਾ ਸਕੱਤਰ ਗੁਰਦੀਪ ਸੈਣੀ ਵੀ ਇਸ ਮੌਕੇ ਮੌਜੂਦ ਸਨ ਅਤੇ ਉਨ੍ਹਾਂ ਪਲਵਿੰਦਰ ਸਿੰਘ ਦੀ ਫਗਵਾੜਾ ਵਿੱਚ ਨਿਯੁਕਤੀ ਦਾ ਨਿੱਘਾ ਸਵਾਗਤ ਕੀਤਾ। ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ, ਵਫ਼ਦ ਵਿਚ ਸ਼ਾਮਲ ਆਗੂਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਸੰਗਠਨ ਦਾ ਹਰ ਮੈਂਬਰ ਸ਼ਹਿਰ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਕਰੇਗਾ। ਡੀਐਸਪੀ ਪਲਵਿੰਦਰ ਸਿੰਘ ਨੇ ਵਫ਼ਦ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਲਾਕੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਉਨ੍ਹਾਂ ਦੀ ਤਰਜੀਹ ਹੈ ਅਤੇ ਇਸ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀ ਸੇਵਾ ਲਈ ਤਿਆਰ ਰਹਿਣਗੇ ਪਰ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਬਚਾਉਣ ਲਈ ਕੋਈ ਵੀ ਉਨ੍ਹਾਂ ਨੂੰ ਫੋਨ ਨਾ ਕਰੇ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀਐਸਪੀ ਪਲਵਿੰਦਰ ਸਿੰਘ ਨੇ ਕਿਹਾ ਕਿ ਫਗਵਾੜਾ ਪੁਲਿਸ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਰਹੇਗੀ। ਡੀਐੱਸਪੀ ਪਲਵਿੰਦਰ ਸਿੰਘ ਨੇ ਫਗਵਾੜਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਪੁਲਿਸ ਦਾ ਸਹਿਯੋਗ ਕਰਨ। ਇਸ ਮੌਕੇ ਰਮਨ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਪਲਵਿੰਦਰ ਸਿੰਘ ਦੇ ਫਗਵਾੜਾ ਵਿਚ ਡੀਐੱਸਪੀ ਬਣਨ ਨਾਲ ਇਲਾਕੇ ਵਿਚ ਨਸ਼ਿਆਂ ਦੀ ਦੁਰਵਰਤੋਂ ਅਤੇ ਅਪਰਾਧ ਬੰਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕਾਂ ਦਾ ਫਰਜ਼ ਬਣਦਾ ਹੈ ਕਿ ਉਹ ਅਜਿਹੇ ਅਧਿਕਾਰੀ ਨੂੰ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਅਤੇ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਹਰ ਸੰਭਵ ਸਹਿਯੋਗ ਦੇਣ। ਇਸ ਮੌਕੇ ਸਾਬਕਾ ਸਰਪੰਚ ਰਾਜ ਕੁਮਾਰ, ਡਾ. ਰਾਕੇਸ਼ ਕੁਮਾਰ, ਪਾਲ ਗੋਵਿੰਦਪੁਰਾ, ਅੰਮ੍ਰਿਤ ਖੇੜਾ, ਮਨੋਜ, ਗੌਰੀ ਖੇੜਾ, ਬਲਰਾਮ, ਰਾਜ ਭਾਰਦਵਾਜ, ਗੁਰਮੀਤ ਸਿੰਘ ਚੋਪੜਾ, ਹਰਪ੍ਰੀਤ ਸਿੰਘ, ਲਾਲੀ ਚੱਢਾ, ਰਾਹੁਲ ਭੁੱਲਾ ਰਾਏ, ਅਜੇ ਭੁੱਲਾ ਰਾਏ ਅਤੇ ਰਿਤਿਕ ਭੁੱਲਾ ਰਾਏ ਵੀ ਮੌਜੂਦ ਸਨ।