‘ਸ਼ੋ ਐਂਡ ਟੈਲ’ ਮੁਕਾਬਲਾ ਕਰਵਾਇਆ
ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ‘ਸ਼ੋ ਐਂਡ ਟੈਲ’ ਮੁਕਾਬਲਾ ਕਰਵਾਇਆ
Publish Date: Thu, 07 May 2026 07:38 PM (IST)
Updated Date: Thu, 07 May 2026 07:38 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਦੀ ਅਗਵਾਈ ਹੇਠ ਸ਼ੋ ਐਂਡ ਟੈਲ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਗਰੇਡ ਪਹਿਲੀ ਤੇ ਦੂਜੀ ਜਮਾਤ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਚੀਜ਼ਾਂ ਜਿਵੇਂ ਖਿਡੌਣੇ, ਕਿਤਾਬਾਂ, ਫਲ ਤੇ ਹੋਰ ਦਿਲਚਸਪ ਵਸਤੂਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਬੱਚਿਆਂ ਦੀ ਬੋਲਣ ਦੀ ਯੋਗਤਾ ਤੇ ਆਤਮ ਵਿਸ਼ਵਾਸ ਨੂੰ ਹੋਰ ਵੀ ਮਜ਼ਬੂਤ ਬਣਾਉਣ ਦਾ ਮੌਕਾ ਮਿਲਿਆ। ਇਸ ਮੌਕੇ ਇੰਜੀਨੀਅਰ ਨਿਮਰਤਾ ਕੌਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਮੂਹਿਕ ਵਿਕਾਸ ਲਈ ਬਹੁਤ ਹੀ ਜ਼ਰੂਰੀ ਹਨ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਤੇ ਪ੍ਰਿੰਸੀਪਲ ਰੇਨੂੰ ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ।