ਸਿੱਖ ਜੀਵਨ ਜਾਚ ਸੰਸਥਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੇ ਸਕੂਟਰ ਤੇ ਲੈਪਟਾਪ
ਸਿੱਖ ਜੀਵਨ ਜਾਚ ਸੰਸਥਾ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ, ਸਕੂਟਰੀਆਂ ਤੇ ਲੈਪਟਾਪ ਕੀਤੇ ਭੇਟ
Publish Date: Sat, 16 May 2026 07:20 PM (IST)
Updated Date: Sat, 16 May 2026 07:21 PM (IST)
ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ (ਰਜਿ.) ਪੰਜਾਬ ਵੱਲੋਂ ਕਰਵਾਏ ਸਮਾਗਮ ਦੌਰਾਨ ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਟਰ ਤੇ ਲੈਪਟਾਪ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਨਡਾਲਾ ਤੇ ਦੋਆਬਾ ਮਾਡਲ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਕੂਟਰ, ਜਦਕਿ ਬ੍ਰਿਟਿਸ਼ ਸਿੱਖ ਸਕੂਲ ਦੀ ਵਿਦਿਆਰਥਣ ਨੂੰ ਲੈਪਟਾਪ ਭੇਟ ਕੀਤਾ ਗਿਆ। ਸਮਾਗਮ ਵਿਚ ਜਥੇਦਾਰ ਬਾਬਾ ਹਰੀ ਸਿੰਘ ਜੀ ਤਰਨਾ ਦਲ ਵਾਲੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਬਾਬਾ ਵਰਿਆਮ ਸਿੰਘ ਜੀ, ਸੱਤਪਾਲ ਸਿੰਘ, ਗੁਰਦੀਪ ਸਿੰਘ ਵਾਲੀਆ, ਗੁਰਜੰਟ ਸਿੰਘ ਮੁਖੀ ਧੀਆਂ ਦੇ ਰਖਵਾਲੇ ਸੰਸਥਾ ਪੰਜਾਬ, ਮਨਪ੍ਰੀਤ ਸਿੰਘ ਭੁੱਲਰ, ਅਮਰਜੀਤ ਸਿੰਘ, ਸਿਮਰਨਜੀਤ ਕੌਰ, ਪਰਗਟ ਸਿੰਘ ਤੇ ਹਰਪ੍ਰੀਤ ਸਿੰਘ ਐੱਮਏ ਮੁਖੀ ਸਿੱਖ ਜੀਵਨ ਜਾਚ ਸੰਸਥਾ ਪੰਜਾਬ ਵੀ ਹਾਜ਼ਰ ਸਨ। ਸਮਾਗਮ ਦੌਰਾਨ ਬੱਚੀ ਸੀਰਤਪ੍ਰੀਤ ਕੌਰ ਨੂੰ ਸ਼ਬਦ ਗਾਇਨ ਵਿਚ ਵਿਸ਼ੇਸ਼ ਸਥਾਨ ਹਾਸਲ ਕਰਨ ‘ਤੇ ਸਨਮਾਨਿਤ ਕੀਤਾ ਗਿਆ।