ਫੁੱਲਾਂ ਦੀ ਵਰਖਾ ਕਰਕੇ 649ਵੇਂ ਪ੍ਰਕਾਸ਼ ਪੁਰਬ ’ਤੇ ਸਜਾਈ ਗਈ ਸ਼ੋਭਾ ਯਾਤਰਾ
ਪ੍ਰਕਾਸ ਪੁਰਬ ਮੌਕੇ ਸਜਾਈ ਸੋਭਾ ਯਾਤਰਾ
Publish Date: Sat, 31 Jan 2026 08:14 PM (IST)
Updated Date: Sat, 31 Jan 2026 08:16 PM (IST)

ਹਜਾਰਾਂ ਦੀ ਗਿਣਤੀ ’ਚ ਸ਼ਰਧਾਲੂ ਸ਼ਾਮਲ ਹੋਏ, ਰੰਗ-ਬਰੰਗੀਆਂ ਝਾਕੀਆਂ ਕੱਢੀਆਂ ਗਈਆਂ ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਸ੍ਰੀ ਗੁਰੂ ਰਵੀਦਾਸ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਫਗਵਾੜਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਮੂਹ ਸਾਧ ਸੰਗਤ, ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਚੱਕ ਹਕੀਮ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਸਜਾਈ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਗਿਆ। ਇਹ ਸ਼ੋਭਾ ਯਾਤਰਾ ਚੱਕ ਹਕੀਮ ਤੋਂ ਸੁਰੂ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਜੀਟੀ ਰੋਡ, ਬੰਗਾ ਰੋਡ, ਸਰਾਏ ਰੋਡ, ਬਾਸਾਂ ਵਾਲਾ ਬਜ਼ਾਰ ਆਦਿ ਤੋਂ ਨਿਕਲਦੇ ਹੋਏ ਵਾਪਸ ਸ੍ਰੀ ਗੁਰੂ ਰਵਿਦਾਸ ਜੀ ਮੰਦਿਰ ਚੱਕ ਹਕੀਮ ਪੁੱਜੀ। ਇਸ ਮੌਕੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ। ਗੁਰੂ ਸਾਹਿਬ ਜੀ ਦੀ ਪਾਲਕੀ ਉਪਰ ਜਗ੍ਹਾ-ਜਗ੍ਹਾ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਮਿਸ਼ਨਰੀ ਕਲਾਕਾਰਾਂ ਵੱਲੋਂ ਸ਼ੋਭਾ ਯਾਤਰਾ ਵਿਚ ਆਈਆਂ ਸੰਗਤਾਂ ਨੂੰ ਗੁਰੂ ਮਹਿਮਾ ਦਾ ਵਖਾਣ ਕਰਕੇ ਸੁਣਾਇਆ ਗਿਆ। ਨਗਰ ਕੀਰਤਨ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਸ਼ਾਮਲ ਹੋਏ। ਰੰਗ-ਬਰੰਗੀਆਂ ਝਾਕੀਆਂ ਦਾ ਦ੍ਰਿਸ਼ ਕਾਬੀਲੇ ਤਾਰੀਫ ਸੀ। ਇਸ ਦੌਰਾਨ ਐੱਮਪੀ ਡਾ. ਰਾਜ ਕੁਮਾਰ ਚੱਬੇਵਾਲ, ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ, ਦਿਹਾਤੀ ਇੰਚਾਰਜ ਰਜਿੰਦਰ ਸਿੰਘ ਚੰਦੀ, ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ, ਕੌਂਸਲਰ ਪ੍ਰਿਤਪਾਲ ਸਿੰਘ ਮੰਗਾ, ਭਾਜਪਾ ਆਗੂ ਆਸ਼ੂ ਸਾਂਪਲਾ, ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਠਾਕੁਰ, ਪਿੰਦੂ ਜੌਹਲ ਯੂਕੇ, ਐੱਚਐੱਸ ਬਸਰਾ, ਆਮ ਆਦਮੀ ਪਾਰਟੀ ਹਲਕਾ ਇੰਚਾਰਜ ਹਰਜੀ ਮਾਨ, ਜੋਗਿੰਦਰ ਸਿੰਘ ਮਾਨ, ਮੇਅਰ ਰਾਮਪਾਲ ਉਪਲ, ਦੁਆਬਾ ਇੰਚਾਰਜ ਆਪ ਦਲਜੀਤ ਰਾਜੂ, ਅਨੀਤਾ ਸੋਮਪ੍ਰਕਾਸ਼ ਕੈਂਥ, ਤਜਿੰਦਰ ਬਾਵਾ, ਰਮਨ ਨਹਿਰਾ, ਗੁਰਦੀਪ ਸਿੰਘ ਕੰਗ, ਸ੍ਰੀ ਗੁਰੁ ਰਵਿਦਾਸ ਸਭਾ ਅਰਬਨ ਅਸਟੇਟ ਦੇ ਸਕੱਤਰ ਘਨਸ਼ਾਮ, ਪੰਕਜ ਚਾਵਲਾ ਸ਼ੋਭਾ ਯਾਤਰਾ ਵਿਚ ਵਿਸ਼ੇਸ਼ ਤੌਰ ’ਤੇ ਪੁੱਜੇ ਤੇ ਪਾਲਕੀ ਸਾਹਿਬ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿਚ ਸਮੂਹ ਫਗਵਾੜਾ ਵਾਸੀਆਂ ਨੂੰ ਸ੍ਰੀ ਗੁਰੁ ਰਵਿਦਾਸ ਜੀ ਦੇ ਪ੍ਰਗਟ ਦਿਹਾੜੇ ਦੀ ਵਧਾਈ ਦਿੱਤੀ। ਪ੍ਰਬੰਧਕ ਕਮੇਟੀ ਵੱਲੋਂ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਕਮੇਟੀ ਪ੍ਰਧਾਨ ਦਵਿੰਦਰ ਕੁਲਥਮ, ਜਨਰਲ ਸਕੱਤਰ ਬਲਦੇਵ ਰਾਜ ਕੋਮਲ, ਸਕੱਤਰ ਅਸ਼ੋਕ ਭਾਟੀਆ, ਪ੍ਰਚਾਰ ਸਕੱਤਰ ਸੀਟੂ ਬਾਈ, ਯਸ਼ ਬਰਨਾ, ਗੁਰਦਿਆਲ ਸੋਢੀ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।