ਸੋਮਿਆ ਨੇ 99.2% ਨੰਬਰ ਪ੍ਰਾਪਤ ਕਰ ਕੇ ਜ਼ਿਲ੍ਹਾ ’ਚੋਂ ਦੂਜਾ ਸਥਾਨ ਕੀਤਾ ਪ੍ਰਾਪਤ
ਸੋਮਿਆ ਨੇ 99.2% ਅੰਕ ਪ੍ਰਾਪਤ ਕਰਕੇ ਬਲਾਕ ’ਚੋਂ ਪਹਿਲਾ ਤੇ ਜ਼ਿਲ੍ਹਾ ਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ
Publish Date: Fri, 17 Apr 2026 11:18 PM (IST)
Updated Date: Fri, 17 Apr 2026 11:21 PM (IST)
- ਆਈਪੀਐੱਸ ਅਫ਼ਸਰ ਬਣਨਾ ਚਾਹੁੰਦੀ ਹੈ ਸੋਮਿਆ
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਸੀਬੀਐੱਸਈ ਦਸਵੀਂ ਜਮਾਤ ਦੀ ਵਿਦਿਆਰਥਣ ਸੋਮਿਆ ਨੇ 99.2% ਨੰਬਰ ਪ੍ਰਾਪਤ ਕਰ ਕੇ ਬਲਾਕ ਸੁਲਤਾਨਪੁਰ ਲੋਧੀ ’ਚੋਂ ਪਹਿਲਾ ਅਤੇ ਜ਼ਿਲ੍ਹਾ ਕਪੂਰਥਲਾ ’ਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਬਲਾਕ ਸੁਲਤਾਨਪੁਰ ਲੋਧੀ ’ਚੋਂ ਪਹਿਲਾ ਅਤੇ ਜ਼ਿਲ੍ਹਾ ਕਪੂਰਥਲਾ ’ਚੋਂ ਦੂਸਰਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਸੋਮਿਆ ਪੁੱਤਰੀ ਸੋਨੂ ਨੇ ਦੱਸਿਆ ਕਿ ਭਵਿੱਖ ਵਿੱਚ ਉਹ ਯੂਪੀਐੱਸਈ ਕਲੀਅਰ ਕਰਨ ਅਤੇ ਆਈਪੀਐੱਸ ਅਫ਼ਸਰ ਬਣ ਕੇ ਦੇਸ਼ ਅਤੇ ਸਮਾਜ ਦੀ ਸੇਵਾ ਕਰਨਾ ਚਾਹੁੰਦੀ ਹੈ। ਸੋਮਿਆ ਵੱਲੋਂ ਪੁੱਛੇ ਜਾਣ ’ਤੇ ਉਸ ਨੇ ਦੱਸਿਆ ਕਿ ਇਸ ਸਫ਼ਲਤਾ ਲਈ ਸਕੂਲ ਦੇ ਪ੍ਰਿੰਸੀਪਲ ਮੋਨਾ ਘਈ, ਆਪਣੇ ਮਾਪਿਆਂ ਅਤੇ ਆਪਣੇ ਅਧਿਆਪਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦੀ ਹੈ, ਜਿਨ੍ਹਾਂ ਸਦਕਾ ਉਸ ਨੇ ਇਹ ਮੁਕਾਮ ਹਾਸਲ ਕੀਤਾ ਅਤੇ ਉਸ ਨੇ ਇਹ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਭਵਿੱਖ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਦ੍ਰਿੜ ਨਿਸ਼ਚਾ ਅਤੇ ਲਗਾਤਾਰ ਮਿਹਨਤ ਕਰਦੀ ਰਹੇਗੀ।
ਇਸ ਮੌਕੇ ਪ੍ਰਿੰਸੀਪਲ ਮੋਨਾ ਘਈ ਨੇ ਸੋਮਿਆ ਵੱਲੋਂ ਪ੍ਰਾਪਤ ਕੀਤੀ ਇਸ ਉਪਲਬਧੀ ਅਤੇ ਇਸ ਵਧੀਆ ਨਤੀਜੇ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਸ ਵੱਲੋਂ ਕੀਤੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਆਪਣੇ-ਆਪ ਨੂੰ ਹੋਰ ਨਵੀਆਂ ਬੁਲੰਦੀਆਂ ਤੱਕ ਲੈ ਕੇ ਜਾਣ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਅਕਾਲ ਗਰੁੱਪ ਆਫ ਇੰਸਟੀਚਿਊਟਸ਼ਨਜ਼ ਦੇ ਮੈਨੇਜਮੈਂਟ ਡਾਇਰੈਕਟਰ ਸੁਖਦੇਵ ਸਿੰਘ ਜੱਜ ਅਤੇ ਵਾਈਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਜੱਜ ਨੇ ਸਕੂਲ ਦੇ ਪ੍ਰਿੰਸੀਪਲ ਮੋਨਾ ਘਈ ਸੀਨੀਅਰ ਵਿੰਗ, ਪ੍ਰਿੰਸੀਪਲ ਮਧੂ ਸ਼ਰਮਾ ਜੂਨੀਅਰ ਵਿੰਗ ਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੰਦੀਆਂ ਕਿਹਾ ਕਿ ਇਸ ਵਧੀਆ ਨਤੀਜੇ ਦਾ ਸਿਹਰਾ ਪ੍ਰਿੰਸੀਪਲ ਮੋਨਾ ਘਈ ਦੀ ਯੋਗ ਅਗਵਾਈ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਤੇ ਲਗਨ ਨੂੰ ਜਾਂਦਾ ਹੈ। ਉਨ੍ਹਾਂ ਨੇ ਸਭ ਨੂੰ ਭਵਿੱਖ ਵਿਚ ਆਪਣੇ ਸੁਪਨੇ ਪੂਰੇ ਕਰਨ ਲਈ ਹੋਰ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਕੋਆਰਡੀਨੇਰਸ ਮਿਸਟਰ ਅਵਤਾਰ ਸਿੰਘ, ਮੈਡਮ ਸ਼ਵਿਤਾ, ਮੈਡਮ ਬਲਜਿੰਦਰ ਕੌਰ ਅਤੇ ਸਟਾਫ਼ ਮੈਂਬਰ ਪ੍ਰਿਤਪਾਲ ਸਿੰਘ, ਸੁਨੀਲ ਦੱਤ ਕਾਲੀਆ, ਅਮਰ ਕੁਮਾਰ ਝਾਅ, ਮੈਡਮ ਸੋਨੀਆ ਟੰਡਨ, ਮੈਡਮ ਪੂਨਮ, ਮੈਡਮ ਸਿਮਰਨਜੀਤ ਕੌਰ, ਮੈਡਮ ਦਲਗੀਤ ਅਤੇ ਮੈਡਮ ਰਾਜਵਿੰਦਰ ਕੌਰ ਆਦਿ ਨੇ ਸੋਮਿਆ ਅਤੇ ਸਾਰੇ ਵਿਦਿਆਰਥੀਆਂ ਨੂੰ ਇਸ ਵਧੀਆ ਨਤੀਜੇ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ।