ਸ੍ਰੀ ਗੁਰੂ ਹਰਗੋਬਿੰਦ ਸਿੱਖ ਮਿਸ਼ਨਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਸ੍ਰੀ ਗੁਰੂ ਹਰਗੋਬਿੰਦ ਸਿੱਖ ਮਿਸ਼ਨਰੀ ਪਬਲਿਕ ਸਕੂਲ ਪਾਂਸ਼ਟ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Sat, 11 Apr 2026 08:37 PM (IST)
Updated Date: Sat, 11 Apr 2026 08:38 PM (IST)
ਕਿਰਪਾਲ ਸਿੰਘ ਮਾਇਓ ਪੱਟੀ, ਪੰਜਾਬੀ ਜਾਗਰਣ
ਪਾਂਸ਼ਟਾ : ਗੁਰਦੁਆਰਾ ਸ਼ਹੀਦ ਗੰਜ ਪਾਂਸ਼ਟ ਦੀ ਮੈਨੇਜਮੈਂਟ ਅਧੀਨ ਚੱਲ ਰਹੀ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਗੋਬਿੰਦ ਸਿੱਖ ਮਿਸ਼ਨਰੀ ਪਬਲਿਕ ਸਕੂਲ ਪਾਂਸ਼ਟ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨਿਆ ਗਿਆ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਪਰਮਾਰ, ਸਕੂਲ ਮਾਮਲਿਆਂ ਦੇ ਪ੍ਰਬੰਧਕ ਸਰਦਾਰ ਮੋਹਨ ਸਿੰਘ, ਜਨਰਲ ਸਕੱਤਰ ਜਥੇਦਾਰ ਗੁਰਬਿੰਦਰ ਸਿੰਘ ਵਿੱਕੀ ਅਤੇ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਹੋਤਾ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸਕੂਲ ਵਿੱਚ ਅੱਠਵੀਂ ਜਮਾਤ ਦੇ ਕੁੱਲ 31 ਵਿਦਿਆਰਥੀ ਬਹੁਤ ਹੀ ਚੰਗੇ ਨੰਬਰਾਂ ਸਹਿਤ ਪਾਸ ਹੋਏ ਸਕੂਲ ਦੀ ਵਿਦਿਆਰਥਣ ਰੀਤੀਕਾ ਭਾਟੀਆ ਪੁੱਤਰੀ ਕੁਲਦੀਪ ਕੁਮਾਰ ਵਾਸੀ ਪਿੰਡ ਪਾਂਸ਼ਟ ਨੇ 93.5% ਨੰਬਰ ਲੈ ਕੇ ਪਹਿਲਾ, ਗੁਰਪ੍ਰੀਤ ਕੁਮਾਰ ਸਪੁੱਤਰੀ ਨਰਿੰਦਰ ਕੁਮਾਰ ਪਾਂਸ਼ਟ ਨੇ 89.3% ਨੰਬਰ ਲੈ ਕੇ ਦੂਜਾ ਸਥਾਨ ਅਤੇ ਮਨਕੀਰਤ ਕੌਰ ਪੁੱਤਰੀ ਹਰਜਿੰਦਰ ਸਿੰਘ ਪਿੰਡ ਟੋਡਰਪੁਰ ਨੇ 89.16% ਨੰਬਰਾਂ ਅਤੇ ਤਨਵੀਰ ਰਾਹੁਲ ਪੁੱਤਰ ਤਰਲੋਚਨ ਸਿੰਘ ਪਿੰਡ ਪਾਂਸ਼ਟ ਨੇ 89.16% ਨਾਲ ਜਮਾਤ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਕੌਰ, ਹਰਜਿੰਦਰ ਕੌਰ, ਹਰਜੀਤ ਕੌਰ, ਲਖਵਿੰਦਰ ਸਿੰਘ, ਵੀਰਪਾਲ ਕੌਰ, ਰਾਜਵਿੰਦਰ ਕੌਰ, ਤੇਜਿੰਦਰ ਕੌਰ, ਮਨਪ੍ਰੀਤ ਸਿੰਘ, ਨਰਿੰਦਰ ਕੌਰ, ਇੰਦਰਪ੍ਰੀਤ ਕੌਰ, ਗੋਪਾਲ ਕੌਰ, ਅਮਨਜੀਤ ਕੌਰ, ਨਰਿੰਦਰ ਕੌਰ, ਜਤਿੰਦਰ ਕੌਰ, ਰਾਜਿੰਦਰ ਕੌਰ, ਵਰਿੰਦਰ ਕੌਰ, ਦਲਵੀਰ ਕੌਰ, ਕੰਵਲਜੀਤ ਕੌਰ, ਨੇਹਾਦੱਤਾ, ਭਾਵਨਾ, ਪਰਮਜੀਤ ਕੁਮਾਰ ਅਤੇ ਅਮਨਦੀਪ ਕੌਰ, ਤਰਨਜੀਤ ਕੌਰ ਅਤੇ ਜਸਵਿੰਦਰ ਕੌਰ ਕਮੇਟੀ ਦੇ ਸਮੂਹ ਮੈਂਬਰ ਅਤੇ ਸਮੂਹ ਸਟਾਫ ਹਾਜ਼ਰ ਸਨ।