ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 14 May 2026 07:38 PM (IST)
Updated Date: Thu, 14 May 2026 07:39 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੀਬੀਐੱਸਈ ਵੱਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜੇ ’ਚ ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਭਲੀਨ ਕੌਰ ਨੇ 94 ਫ਼ੀਸਦੀ, ਸਾਹਿਲਪ੍ਰੀਤ ਸਿੰਘ 93.2 ਫ਼ੀਸਦੀ, ਗੁਰਲੀਨ ਕੌਰ 92.8 ਫ਼ੀਸਦੀ ਅਤੇ ਮਹਿਕਦੀਪ ਕੌਰ ਨੇ 92 ਫ਼ੀਸਦੀ ਅੰਕ ਪ੍ਰਾਪਤ ਕੀਤੇ। ਇਸ ਤੋਂ ਇਲਾਵਾ ਪ੍ਰਭਲੀਨ ਕੌਰ ਨੇ ਪੰਜਾਬੀ ਵਿਚੋਂ 100 ਵਿਚੋਂ 100 ਅੰਕ ਪ੍ਰਾਪਤ ਕੀਤੇ। ਉਨ੍ਹਾਂ ਦੱਸਿਆ ਕਿ 4 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 8 ਨੇ 80 ਫ਼ੀਸਦੀ ਤੋਂ ਵੱਧ ਤੇ 16 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣਾ ਤੇ ਅਦਾਰੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਤੇ ਪ੍ਰਿੰਸੀਪਲ ਡਿੰਪਲ ਸ਼ਰਮਾ ਨੇ ਵਿਦਿਆਰਥੀਆਂ, ਮਾਪਿਆਂ ਤੇ ਸਟਾਫ ਮੈਂਬਰਾਂ ਨੂੰ ਸਕੂਲ ਦੇ ਵਧੀਆ ਨਤੀਜੇ ਤੇ ਵਧਾਈ ਦਿੱਤੀ।