ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਸ਼ਨ
ਜ਼ਿਲਾ ਪੱਧਰੀ ਚੈਂਪੀਅਨਸ਼ਿਪ ’ਚ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਦਾ ਪ੍ਰਦਸ਼ਨ ਸ਼ਾਨਦਾਰ
Publish Date: Mon, 09 Feb 2026 07:58 PM (IST)
Updated Date: Mon, 09 Feb 2026 07:59 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਕਪੂਰਥਲਾ ਡਿਸਟ੍ਰਿਕ ਬੈੱਡਮਿੰਟਨ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਤੇ ਸਿਲਵਰ ਮੈਡਲ ਜਿੱਤਿਆ। ਹੋਣਹਾਰ ਵਿਦਿਆਰਥਣ ਨੂੰ ਪੰਜਾਬ ਬੈੱਡਮਿੰਟਨ ਐਸੋਸੀਏਸ਼ਨ ਦੇ ਚੀਫ ਸਕੱਤਰ ਵੱਲੋ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਪੱਧਰ ਤੇ ਵੀ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀ. ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀ. ਨਿਮਰਤਾ ਕੌਰ ਤੇ ਸਕੂਲ ਪ੍ਰਿੰਸੀਪਲ ਰੇਨੂੰ ਅਰੋੜਾ ਨੇ ਜੈਸਮੀਨ ਕੌਰ ਨੂੰ ਮੈਡਲ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ।