ਕੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਫਗਵਾੜਾ ਦੇ ਪ੍ਰਸਿੱਧ ਸਮਾਜ ਸੇਵਕ ਤੇ ਹਿਊਮਨ ਰਾਇਟਸ ਕੌਂਸਲ (ਇੰਡੀਆ) ਦੇ ਸੂਬਾ ਸਕੱਤਰ ਲਾਇਨ ਗੁਰਦੀਪ ਸਿੰਘ ਕੰਗ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।
Publish Date: Sat, 30 May 2026 10:11 PM (IST)
Updated Date: Sat, 30 May 2026 10:14 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਫਗਵਾੜਾ ਦੇ ਪ੍ਰਸਿੱਧ ਸਮਾਜ ਸੇਵਕ ਤੇ ਹਿਊਮਨ ਰਾਇਟਸ ਕੌਂਸਲ (ਇੰਡੀਆ) ਦੇ ਸੂਬਾ ਸਕੱਤਰ ਲਾਇਨ ਗੁਰਦੀਪ ਸਿੰਘ ਕੰਗ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਨਿੱਜੀ ਕਾਰਨਾਂ ਕਰਕੇ ਉਹ ਆਪਣੇ ਅਹੁਦੇ ਨੂੰ ਲੋੜੀਂਦਾ ਸਮਾਂ ਨਹੀਂ ਦੇ ਪਾ ਰਹੇ ਸਨ। ਇਸ ਕਾਰਨ ਸ਼ੁੱਕਰਵਾਰ ਦੇਰ ਸ਼ਾਮ ਉਨ੍ਹਾਂ ਨੇ ਹਿਊਮਨ ਰਾਇਟਸ ਕੌਂਸਲ ਇੰਡੀਆ ਦੇ ਸੂਬਾ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੂੰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਅਹੁਦੇ ਨਾਲ ਪੂਰਾ ਇਨਸਾਫ਼ ਨਹੀਂ ਕਰ ਪਾ ਰਹੇ ਸਨ, ਇਸ ਲਈ ਉਨ੍ਹਾਂ ਨੇ ਅਸਤੀਫ਼ਾ ਦੇਣ ਦਾ ਫੈਸਲਾ ਲਿਆ।