ਸਟੇਟ ਟੀਮ ਵੱਲੋਂ ਸਿਵਲ ਹਸਪਤਾਲ ਦਾ ਦੌਰਾ
ਸਟੇਟ ਟੀਮ ਵਲੋਂ ਸਿਵਲ ਹਸਪਤਾਲ ਦਾ ਦੌਰਾ
Publish Date: Wed, 29 Apr 2026 07:09 PM (IST)
Updated Date: Thu, 30 Apr 2026 04:13 AM (IST)
-ਐੱਨਸੀਡੀ ਪ੍ਰੋਗਰਾਮ ਦੀ ਕੀਤੀ ਸਮੀਖਿਆ ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ, ਕਪੂਰਥਲਾ : ਗੈਰ ਸੰਚਾਰੀ ਰੋਗਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਕਪੂਰਥਲਾ ਵਿਖੇ ਚੱਲ ਰਹੇ ਐਨ ਸੀ ਡੀ ਕਲੀਨਿਕ ਵਿਖੇ ਮਿਲ ਰਹੀਆਂ ਸਿਹਤ ਸਹੂਲਤਾਂ ਦੇ ਰੀਵਿਊ ਲਈ ਸਟੇਟ ਟੀਮ ਵੱਲੋਂ ਦੌਰਾ ਕੀਤਾ ਗਿਆ। ਡੀ ਐੱਚ ਐੱਸ ਦਫਤਰ ਚੰਡੀਗੜ੍ਹ ਵੱਲੋਂ ਡਾਕਟਰ ਨਵਨੀਤ ਨੇ ਐੱਨਸੀਡੀ ਕਲੀਨਿਕ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਸਿਵਲ ਸਰਜਨ ਡਾਕਟਰ ਸੰਜੀਵ ਭਗਤ ਨੇ ਦਸਿਆ ਕਿ ਐਨ.ਸੀ.ਡੀ ਕਲੀਨਿਕ ਵਿੱਚ ਬਲੱਡ ਪ੍ਰੇਸ਼ਰ, ਸ਼ੂਗਰ, ਕੈਂਸਰ, ਸਟ੍ਰੋਕ ਆਦਿ ਬਿਮਾਰੀਆਂ ਦੀ ਸਕਰੀਨਿੰਗ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਟੀਮ ਵੱਲੋਂ ਐਨ.ਸੀ.ਡੀ ਕਲੀਨਿਕ ਦੇ ਰਿਕਾਰਡ ਨੂੰ ਵੀ ਚੈਕ ਕੀਤਾ ਗਿਆ। ਡਾਕਟਰ ਰਵਜੀਤ ਸਿੰਘ ਨੇ ਕਿਹਾ ਕਿ ਅਜਿਹੇ ਰੀਵਿਊ ਕਿੱਸੇ ਵੀ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਤਰੀਕੇ ਨਾਲ ਲਾਗੂ ਕਰਨ ਵਿਚ ਸਹਾਈ ਹੁੰਦੇ ਹਨ। ਉਨ੍ਹਾਂ ਐਨਸੀਡੀ ਪ੍ਰੋਗਰਾਮ ਤਹਿਤ ਕਪੂਰਥਲਾ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਪਰਮਿੰਦਰ ਕੌਰ, ਡੀਪੀਐਮ ਵਿਨੇ ਮੱਲ੍ਹਣ, ਐੱਮ.ਐਂਡ.ਈ.ਓ ਰਾਮ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ, ਗੁਰਪ੍ਰੀਤ ਕੌਰ ਤੇ ਹੋਰ ਹਾਜ਼ਰ ਸਨ।