ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ
ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਕੀਤਾ ਜਾਗਰੂਕ
Publish Date: Thu, 22 Jan 2026 10:13 PM (IST)
Updated Date: Thu, 22 Jan 2026 10:15 PM (IST)

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦਿੰਦੀ ਹੈ ਭਿਆਨਕ ਹਾਦਸਿਆਂ ਨੂੰ ਸੱਦਾ : ਡੀਐੱਸਪੀ ਸ਼ੀਤਲ ਸਿੰਘ ਹਰਵੰਤ ਸਚਦੇਵਾ ਪੰਜਾਬੀ ਜਾਗਰਣ ਕਪੂਰਥਲਾ : ਐੱਸਐੱਸਪੀ ਜ਼ਿਲ੍ਹਾ ਕਪੂਰਥਲਾ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨੈਸ਼ਨਲ ਰੋਡ ਸੇਫਟੀ ਮਹੀਨਾ, ਜੋ ਕਿ 1 ਜਨਵਰੀ ਤੋਂ 31 ਜਨਵਰੀ ਤੱਕ ਮਨਾਇਆ ਜਾ ਰਿਹਾ ਹੈ, ਸਬੰਧੀ ਸੜਕ ਸੁਰੱਖਿਆ ਅਭਿਆਨ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਸਟੇਡੀਅਮ ਕਪੂਰਥਲਾ ਵਿਖੇ ਐੱਮਡੀਐੱਸਡੀ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੇ ਟ੍ਰੈਫਿਕ ਚਿੰਨ੍ਹਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮਾਨਯੋਗ ਡੀਐੱਸਪੀ ਸਬ-ਡਿਵੀਜ਼ਨ ਡਾ. ਸ਼ੀਤਲ ਸਿੰਘ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਹਰੇਕ ਨਾਗਰਿਕ ਦਾ ਮੁੱਢਲਾ ਫਰਜ਼ ਹੈ। ਨਾਬਾਲਿਗ ਵਿਦਿਆਰਥੀ ਜਿਨ੍ਹਾਂ ਦੀ ਉਮਰ 18 ਸਾਲਾਂ ਤੋਂ ਘੱਟ ਹੈ, ਨੂੰ ਦੋ ਪਹੀਆ ਤੇ ਚਾਰ ਪਹੀਆ ਵਾਹਨ ਚਲਾਉਣ ਦੀ ਸਖ਼ਤ ਮਨਾਹੀ ਹੈ। ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੇ ਕਸੂਰਵਾਰ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵੀ ਮੰਨਿਆ ਜਾਵੇਗਾ। ਸੋ ਪ੍ਰਮਾਤਮਾ ਵੱਲੋਂ ਬਖਸ਼ਿਸ਼ ਕੀਤੀ ਗਈ ਇਸ ਅਨਮੋਲ ਜ਼ਿੰਦਗੀ ਨੂੰ ਨਿਯਮਾਂ ਅ-ਤੇ ਗਿਆਨਤਾ ਨਾਲ ਬਤੀਤ ਕਰਨ ਨਾਲ ਸਮੁੱਚਾ ਸਮਾਜ ਤਰੱਕੀ ਕਰੇਗਾ। ਇਸ੍ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਲਾਲ ਬੱਤੀ ਦੀ ਉਲੰਘਣਾ ਨਾ ਕਰਨ ਦੀ ਸਿੱਖਿਆ ਦਿੱਤੀ ਕਿ ਜੇਕਰ ਅਸੀਂ ਲਾਲ ਬੱਤੀ ਮੌਕੇ ਵਾਹਨ ਨੂੰ ਚਲਾਉਂਦੇ ਹਾਂ ਤਾਂ ਭਿਆਨਕ ਹਾਦਸਿਆਂ ਤੋਂ ਬਚ ਨਹੀਂ ਸਕਦੇ, ਹਮੇਸ਼ਾ ਲਾਲ ਬੱਤੀ ਵੇਲੇ ਰੁਕਨਾ, ਪੀਲੀ ਬੱਤੀ ਵੇਲੇ ਤਿਆਰੀ ਤੇ ਹਰੀ ਬੱਤੀ ਵੇਲੇ ਤੁਰਨਾ ਯਕੀਨੀ ਬਣਾਉਣਾ ਹੈ। ਇਸ ਮੌਕੇ ਡ੍ਰਾਈਵਿੰਗ ਕਰਦੇ ਸਮੇਂ ਮੋਬਾਇਲ ਦੀ ਵਰਤੋਂ ਨਾ ਕਰਨ, ਤੇਜ਼ ਰਫ਼ਤਾਰ ਨਾਲ ਵਾਹਨਾਂ ਨੂੰ ਨਾ ਚਲਾਉਣ, ਸੜਕ ਦੇ ਖੱਬੇ ਪਾਸੇ ਚੱਲਣ ਤੇ ਦੋ ਪਹੀਆ ਵਾਹਨ ਉਪਰ ਤਿੰਨ ਵਿਅਕਤੀਆਂ ਦਾ ਬੈਠਣਾ ਮਨ੍ਹਾ ਹੈ ਆਦਿ ਵਿਸ਼ਿਆਂ ਸਮੇਤਟ੍ਰੈਫਿਕ ਚਿੰਨ੍ਹਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਮਾਜ ਸੇਵੀ ਸੁਖਵਿੰਦਰ ਮੋਹਨ ਸਿੰਘ ਭਾਟੀਆ ਤੇ ਦਰਸ਼ਨ ਸਿੰਘ ਇੰਚਾਰਜ ਟ੍ਰੈਫਿਕ ਪੁਲਿਸ ਨੇ ਵੀ ਵਿਦਿਆਰਥੀਆਂ ਨੂੰ ਪੂਰਨ ਅਨੁਸ਼ਾਸਨ ਤੇ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਹੋਣ ਦਾ ਸੁਨੇਹਾ ਦਿੱਤਾ ਅਤੇ ਜਾਗਰੂਕਤਾ ਦੇ ਪ੍ਰਸਾਰ ਵਿਚ ਅਹਿਮ ਭੂਮਿਕਾ ਨਿਭਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਬਲਵਿੰਦਰ ਸਿੰਘ, ਦਿਲਬਾਗ ਸਿੰਘ, ਸੁਰਜੀਤ ਸਿੰਘ, ਰੌਸ਼ਨ ਕੁਮਾਰ ਸਮੇਤ ਸਮੂਹ ਵਿਦਿਆਰਥੀ ਹਾਜ਼ਰ ਸਨ।