ਗਣਤੰਤਰ ਦਿਵਸ ਮੌਕੇ ਅਕਾਲ ਗਲੈਕਸੀ ਸਕੂਲ ਦੇ ਵਿਦਿਆਰਥੀ ਸਨਮਾਨਿਤ
ਅਕਾਲ ਗਲੈਕਸੀ ਸਕੂਲ ਦੇ ਵਿਦਿਆਰਥੀ ਗਣਤੰਤਰ ਦਿਵਸ ਮੌਕੇ ਸਨਮਾਨਿਤ
Publish Date: Tue, 27 Jan 2026 08:18 PM (IST)
Updated Date: Tue, 27 Jan 2026 08:19 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਐੱਸਡੀਐੱਮ ਵਿਸ਼ਾਲ ਵਤਸ, ਹਰਗੁਰਦੇਵ ਸਿੰਘ ਡੀਐੱਸਪੀ ਤੇ ਸੱਜਣ ਸਿੰਘ ਚੀਮਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਵਿਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਅਵਲੀਨ ਕੌਰ, ਗੁਰਤਾਜ ਕੌਰ, ਹਰਜੋਤ ਕੌਰ, ਮਨਸੀਰਤ ਕੌਰ, ਸੁਕੀਰਤ ਕੌਰ ਤੇ ਰਵਨੀਤ ਕੌਰ ਨੇ ‘ਮਾਧਾ ਭਰੂਣ ਹੱਤਿਆ’ ਤੇ ਇਕ ਸਾਰਥਕ ਸਕਿੱਟ ਪੇਸ਼ ਕੀਤੀ, ਜਿਸ ਵਿਚ ਔਰਤਾਂ ’ਤੇ ਹੋ ਰਹੇ ਜ਼ੁਲਮ, ਪਾਣੀ ਦੀ ਸਮੱਸਿਆ ਤੇ ਰੁੱਖਾਂ ਦੀ ਸੰਭਾਲ ਦਾ ਸਮਾਜਿਕ ਸੁਨੇਹਾ ਦਿੱਤਾ ਗਿਆ, ਜੋ ਕਿ ਪ੍ਰਿਤਪਾਲ ਸਿੰਘ (ਪੀਜੀਟੀ ਪੰਜਾਬੀ) ਦੀ ਅਗਵਾਈ ਹੇਠ ਤਿਆਰ ਕੀਤੀ ਗਈ ਸੀ। ਉਨ੍ਹਾਂ ਐੱਸਡੀਐੱਮ ਸੁਲਤਾਨਪੁਰ ਲੋਧੀ ਵੱਲੋਂ ਸਨਮਾਨਿਤ ਕਰਦਿਆਂ ਸਰਟੀਫਿਕੇਟ ਦਿੱਤੇ ਗਏ। ਇਸਦੇ ਨਾਲ਼ ਹੀ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੀ ਵਿਦਿਆਰਥਣ ਨੂਰ ਸਪੁੱਤਰੀ ਬਲਵਿੰਦਰਪਾਲ ਸਿੰਘ ਨੂੰ 12ਵੀਂ ਜਮਾਤ ਵਿਚ 99% ਅੰਕ ਪ੍ਰਾਪਤ ਕਰਨ ਤੇ ਜ਼ਿਲ੍ਹਾ ਪੱਧਰ ਤੇ ਸਥਾਨ ਪ੍ਰਾਪਤ ਕਰਨ ਲਈ ਵਿਸ਼ੇਸ਼ ਪ੍ਰਸ਼ੰਸਾ ਸਰਟੀਫਿਕੇਟ ਨਾਲ਼ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਮੈਡਮ ਮੋਨਾ ਘਈ ਵੱਲੋਂ ਜੇਤੂ ਵਿਦਿਆਰਥੀ ਤੇ ਪ੍ਰਿਤਪਾਲ ਸਿੰਘ ਦਾ ਸਕੂਲ ਆਉਣ ’ਤੇ ਵਿਸ਼ੇਸ਼ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਵਾਲੀ ਗੱਲ ਹੈ। ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਐੱਮਡੀ ਸੁਖਦੇਵ ਸਿੰਘ ਜੱਜ ਨੇ ਦੱਸਿਆ ਕਿ ਅਕਾਲ ਗਰੁੱਪ ਦੇ ਸਕੂਲਾਂ ਵਿਚ ਬੱਚਿਆਂ ਨੂੰ ਪੜ੍ਹਾਈ, ਖੇਡਾਂ ਤੇ ਹੋਰ ਸਮਾਜਿਕ ਗਤੀਵਿਧੀਆਂ ਵਿਚ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਇਸ ਮੌਕੇ ਅਕਾਲ ਗਰੁੱਪ ਦੇ ਵਾਈਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪ੍ਰਿੰਸੀਪਲ ਮੈਡਮ ਮਧੂ ਸ਼ਰਮਾ (ਜੂਨੀਅਰ ਵਿੰਗ), ਮੈਨੇਜਮੈਂਟ ਮੈਂਬਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰਸ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜ ਤੇ ਸਟਾਫ਼ ਮੈਂਬਰ ਵਿਦਿਆਰਥੀਆਂ ਨਾਲ ਮੌਜੂਦ ਸਨ।