ਬੇਬੇ ਨਾਨਕੀ ਕਾਲਜ ਦੇ ਵਿਦਿਆਰਥਣਾਂ ਨੂੰ ਮਿਲੀ ਸਕਾਲਰਸ਼ਿਪ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੀ ਯੂਨੀਵਰਸਿਟੀ ਸਕਾਲਰਸ਼ਿਪ
Publish Date: Fri, 08 May 2026 08:02 PM (IST)
Updated Date: Fri, 08 May 2026 08:05 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਸੈਸ਼ਨ ਮਈ 2025 ਦੀਆਂ ਪ੍ਰੀਖਿਆਵਾਂ ਦੇ ਆਧਾਰ ‘ਤੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ ਹੈ। ਇਸ ਸਨਮਾਨ ਲਈ ਕੋਮਲਪ੍ਰੀਤ (ਬੀਕਾਮ ਸਮੈਸਟਰ ਚੌਥਾ), ਸ਼ਹਿਨਾਜਦੀਪ ਤੇ ਜੈਸਮੀਨ ਕੌਰ (ਬੀਕਾਮ ਸਮੈਸਟਰ ਦੂਜਾ) ਦੀ ਚੋਣ ਕੀਤੀ ਗਈ ਹੈ, ਜੋ ਸੰਸਥਾ ਲਈ ਮਾਣ ਦਾ ਵਿਸ਼ਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਉਨ੍ਹਾਂ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਤੇ ਦ੍ਰਿੜ ਨਿਸ਼ਚੇ ਦਾ ਪ੍ਰਤੀਕ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਸਫਲਤਾ ਹੋਰ ਵਿਦਿਆਰਥੀਆਂ ਲਈ ਪ੍ਰੇਰਣਾਸਰੋਤ ਸਾਬਤ ਹੋਵੇਗੀ। ਕਾਮਰਸ ਵਿਭਾਗ ਦੀ ਮੁਖੀ ਪ੍ਰੋ. ਪ੍ਰਭਜੋਤ ਕੌਰ ਅਤੇ ਪ੍ਰੋ. ਜੀਤਨ ਨੇ ਵੀ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ।