ਵਿਦਿਆਰਥੀਆਂ ਨੇ ਅਥਲੈਟਿਕਸ ਮੁਕਾਬਲਿਆਂ ’ਚ ਮਾਰੀਆਂ ਮੱਲਾਂ
ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ
Publish Date: Sat, 25 Apr 2026 06:41 PM (IST)
Updated Date: Sun, 26 Apr 2026 04:13 AM (IST)

ਕੈਪਸ਼ਨ: 25ਕੇਪੀਟੀ31, 32 ਅਥਲੈਟਿਕਸ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਦੇ ਵਿਦਿਆਰਥੀਆਂ ਦਾ ਸਨਮਾਨ ਕੀਤੇ ਜਾਣ ਦੀਆਂ ਵੱਖ ਵੱਖ ਤਸਵੀਰਾਂ। ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਸਿੱਧਵਾਂ ਦੋਨਾਂ : ਚੇਅਰਮੈਨ ਨਿਰਮਲ ਸਿੰਘ ਨੰਬਰਦਾਰ ਕਾਹਲਵਾਂ ਅਤੇ ਮੀਤ ਪ੍ਰਧਾਨ ਮਨਜੀਤ ਸਿੰਘ ਬਲੱਗਣ ਦੀ ਨਿਗਰਾਨੀ ਹੇਠ ਚੱਲ ਰਹੀ ਸੰਸਥਾ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਜ਼ਿਲ੍ਹਾ ਕਪੂਰਥਲਾ ਦੇ ਵਿਦਿਆਰਥੀ ਪਿੰਡ ਉਦੋਕੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਈ ਪੰਜਾਬ ਸਟੇਟ ਲੈਵਲ ਚੈਂਪੀਅਨਸ਼ਿਪ ਵਿੱਚ ਵਿਦਿਆਰਥੀਆਂ ਵੱਲੋਂ ਹਰਮੀਤ ਸਿੰਘ ਸੰਘਾ ਦੀ ਅਗਵਾਈ ਹੇਠ ਅਥਲੈਟਿਕਸ ਮੁਕਾਬਲਿਆਂ ਵਿੱਚ ਭਾਗ ਲਿਆ ਗਿਆ । ਜਿਹਨਾਂ ਮੁਕਾਬਲਿਆਂ ਵਿੱਚ ਪੰਜਵੀਂ ਕਲਾਸ ਦੇ ਵਿਦਿਆਰਥੀ ਮਨਵੀਰ ਸਿੰਘ ਪੁੱਤਰ ਚਰਨਜੀਤ ਸਿੰਘ 100 ਮੀਟਰ ਦੌੜ, ਹਰਜੋਤ ਸਿੰਘ ਪੁੱਤਰ ਸੁਖਦੇਵ ਸਿੰਘ ਨੇ 200 ਮੀਟਰ ਦੌੜ ਲੜਕਿਆਂ ਵਿਚੋਂ ਸੋਨ ਤਮਗਾ ਅਤੇ ਗੁਰਏਕਮ ਸਿੰਘ ਪੁੱਤਰ ਸਰਬਜੀਤ ਸਿੰਘ ਨੇ 100 ਮੀਟਰ ਦੌੜ ਵਿਚ ਚਾਂਦੀ ਦਾ ਤਮਗਾ ਜਿੱਤਿਆ। ਤਰਨਜੋਤ ਕੌਰ ਪੁੱਤਰੀ ਸੁਖਦੇਵ ਸਿੰਘ ਨੇ 100 ਮੀਟਰ ਦੌੜ ਲੜਕੀਆਂ ਵਿਚ ਸੋਨ ਤਮਗਾ ਅਤੇ ਜੈਸਿਕਾ ਕੌਰ ਪੁੱਤਰੀ ਸਰਬਜੀਤ ਸਿੰਘ ਨੇ 100 ਮੀਟਰ ਦੌੜ ਵਿਚ ਚਾਂਦੀ ਦਾ ਤਮਗਾ ਜਿੱਤਿਆ। ਇਸ ਮੌਕੇ ਤੇ ਚੇਅਰਮੈਨ ਨਿਰਮਲ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਜਿੱਤ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅੱਗੋ ਵੀ ਖੇਡ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸੰਬੋਧਨ ਕਰਦਿਆਂ ਅਕੈਡਮੀ ਦੇ ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਜਿੱਤ ਦੀ ਮੁਬਾਰਕਬਾਦ ਦਿੰਦਿਆਂ ਆਖਿਆ ਇਹ ਜਿੱਤ ਵਿਦਿਆਰਥੀਆਂ ਦੀ ਆਪਣੀ ਮਿਹਨਤ ਦੀ ਜਿੱਤ ਹੈ । ਉਹਨਾਂ ਆਖਿਆ ਕਿ ਜਦੋਂ ਵਿਦਿਆਰਥੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਂਦਾ ਹੈ ਉਹਨਾਂ ਅੰਦਰ ਜਨੂੰਨ, ਏਕਤਾ, ਟੀਮ ਵਰਕ ਅਤੇ ਆਪਸੀ ਭਾਈਚਾਰਕ ਪਿਆਰ ਵਰਗੀਆਂ ਭਾਵਨਾਵਾਂ ਉਜਾਗਰ ਹੁੰਦੀਆਂ ਹਨ। ਇਸ ਮੌਕੇ ਤੇ ਸਮੂਹ ਵਿਦਿਆਰਥੀ ਅਤੇ ਅਧਿਆਪਕ ਹਾਜਰ ਸਨ ।