ਵਿਦਿਆਰਥੀਆਂ ਨੂੰ ਗੁਰੂ ਘਰਾਂ ਦੇ ਦਰਸ਼ਨ ਕਰਵਾਏ
ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਦੇ ਵਿਦਿਆਰਥੀਆਂ ਨੂੰ ਧਾਰਮਿਕ ਟ੍ਰਿਪ ਦੌਰਾਨ ਵੱਖ ਵੱਖ ਗੁਰੂ ਘਰਾਂ ਦੇ ਦਰਸ਼ਨ ਕਰਵਾਏ
Publish Date: Sat, 02 May 2026 08:31 PM (IST)
Updated Date: Sat, 02 May 2026 08:32 PM (IST)

ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਸਿੱਧਵਾਂ ਦੋਨਾਂ : ਚੇਅਰਮੈਨ ਨਿਰਮਲ ਸਿੰਘ ਨੰਬਰਦਾਰ ਕਾਹਲਵਾਂ ਤੇ ਮੀਤ ਪ੍ਰਧਾਨ ਮਨਜੀਤ ਸਿੰਘ ਬਲੱਗਣ ਮਨੀਲਾ ਦੀ ਨਿਗਰਾਨੀ ਹੇਠ ਚੱਲ ਰਹੀ ਸੰਸਥਾ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਜ਼ਿਲ੍ਹਾ ਕਪੂਰਥਲਾ ਦੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ ਦੀ ਨਿਗਰਾਨੀ ਹੇਠ ਅੱਜ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਦਰਸ਼ਨ ਕਰਵਾਉਣ ਲਿਜਾਇਆ ਗਿਆ। ਇਸ ਧਾਰਮਿਕ ਟ੍ਰਿਪ ਦੌਰਾਨ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਦਰਬਾਰ ਸਾਹਿਬ ਹਰਿਮੰਦਰ ਸਾਹਿਬ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਵਾਪਸੀ ਵਿਚ ਵਿਦਿਆਰਥੀਆਂ ਨੂੰ ਸ੍ਰੀ ਗੋਇੰਦਵਾਲ ਸਾਹਿਬ ਤੇ ਗੁਰੂ ਨਾਨਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵੀ ਮੱਥਾ ਟਿਕਾਇਆ ਗਿਆ। ਇਸ ਮੌਕੇ ਮਾਸਟਰ ਹਰਮੀਤ ਸਿੰਘ ਸੰਘਾ ਵੱਲੋਂ ਵਿਦਿਆਰਥੀਆਂ ਨੂੰ ਗੁਰੂ ਘਰ ਦੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਕੈਡਮੀ ਦੇ ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ ਨੇ ਵਿਦਿਆਰਥੀਆਂ ਕਿਹਾ ਕਿ ਸਾਡਾ ਧਰਮ ਸਭ ਨੂੰ ਏਕਤਾ ਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ। ਸਾਨੂੰ ਸਭ ਨੂੰ ਮਿਲ-ਜੁਲ ਕੇ ਰਹਿਣਾ ਚਾਹੀਦਾ ਹੈ ਤੇ ਕਿਸੇ ਨਾਲ਼ ਵੀ ਭੇਦਭਾਵ ਨਹੀਂ ਕਰਨਾ ਚਾਹੀਦਾ ਹੈ। ਇਸ ਮੌਕੇ ਮੈਡਮ ਰਮਨਪ੍ਰੀਤ ਕੌਰ, ਮੈਡਮ ਨੇਹਾ, ਮੈਡਮ ਦਲਜੀਤ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਰਜਿੰਦਰ ਕੌਰ, ਗੁਰਪ੍ਰੀਤ ਸਿੰਘ, ਮਨਜਸ਼ਨ ਸਿੰਘ ਤੇ ਵਿਦਿਆਰਥੀ ਹਾਜ਼ਰ ਸਨ।