ਟਿੱਬਾ ਸਕੂਲ ’ਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਬਾਬਾ ਦਰਬਾਰਾ ਸਿੰਘ ਸਕੂਲ ਟਿੱਬਾ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Publish Date: Mon, 11 May 2026 08:17 PM (IST)
Updated Date: Mon, 11 May 2026 08:18 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਖੇ ਨਵੇਂ ਸੈਸ਼ਨ ਦੇ ਆਰੰਭ ਵਿਚ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਸਕੂਲ ਦੀ ਪ੍ਰਬੰਧਕ ਕਮੇਟੀ, ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਪੂਰੀ ਸ਼ਰਧਾ ਭਾਵਨਾ ਸਹਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਪਾਠ ਦੇ ਭੋਗ ਉਪਰੰਤ ਸਕੂਲ ਦੀ ਚੜ੍ਹਦੀ ਕਲਾ ਤੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਮਯਾਬੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਵੀ ਕੀਤਾ ਗਿਆ। ਇਸ ਸਮੇਂ ਡਾਕਟਰ ਤਜਿੰਦਰ ਕੌਰ ਰਿਟਾਇਰਡ ਡੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਸੰਦੀਪ ਗੋਸਵਾਮੀ ਕੰਪਿਊਟਰ ਇੰਜੀਨੀਅਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਡਾ. ਤਜਿੰਦਰ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਦੀ ਕਾਮਯਾਬੀ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਬੰਧਕ ਕਮੇਟੀ ਪ੍ਰਧਾਨ ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪਿਛਲੇ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸ਼ਾਬਾਸ਼ ਦਿੱਤੀ। ਸਕੂਲ ਦੇ ਪ੍ਰਿੰਸੀਪਲ ਮਧੂ ਗੋਸਵਾਮੀ ਨੇ ਵੀ ਬੱਚਿਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਪੂਰੀ ਮਿਹਨਤ ਨਾਲ ਪੜ੍ਹਾਈ ਕਰਨ ਦੀ ਸਿੱਖਿਆ ਦਿੱਤੀ। ਇਸ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਾਜ਼ਰੀ ਵਿਚ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿਚ ਰਹਿਣ, ਮਾਪਿਆਂ ਤੇ ਅਧਿਆਪਕਾਂ ਦਾ ਸਤਿਕਾਰ ਕਰਨ, ਵੱਡੇ-ਛੋਟੇ ਵਿਦਿਆਰਥੀਆਂ ਨਾਲ ਭੈਣਾਂ-ਭਰਾਵਾਂ ਵਾਂਗੂ ਰਹਿਣ ਤੇ ਪੂਰੀ ਲਗਨ ਨਾਲ ਮਿਹਨਤ ਕਰਨ ਦੀ ਸਹੁੰ ਚੁਕਾਈ ਗਈ। ਖਾਸ ਤੌਰ ’ਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਣ ਤੇ ਸਾਫ਼-ਸੁਥਰੇ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਦੇਣ ਦਾ ਪ੍ਰਣ ਕਰਵਾਇਆ ਗਿਆ।