ਪੱਡਾ ਨੇ ਦਾਣਾ ਮੰਡੀ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸੁਖਵੰਤ ਸਿੰਘ ਪੱਡਾ ਨੇ ਦਾਣਾ ਮੰਡੀ ਵਿਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Publish Date: Fri, 17 Apr 2026 10:11 PM (IST)
Updated Date: Fri, 17 Apr 2026 10:15 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਵੱਲੋਂ ਆਪਣੀ ਟੀਮ ਜ਼ਿਲ੍ਹਾ ਪ੍ਰਧਾਨ ਸਰਕਲ ਸਤਨਾਮ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਬਿੱਟੂ, ਪ੍ਰਧਾਨ ਜਸਵੰਤ ਸਿੰਘ, ਕੁਲਵਿੰਦਰ ਸਿੰਘ, ਗੁਰਮੇਜ ਸਿੰਘ, ਬਲਾਕ ਪ੍ਰਧਾਨ ਗੁਰਚਰਨ ਸਿੰਘ, ਮਲਕੀਤ ਸਿੰਘ ਕਾਂਜਲੀ, ਉਪਕਾਰ ਸਿੰਘ ਖਾਲਸਾ, ਦਿਲਪ੍ਰੀਤ ਸਿੰਘ, ਕੁਲਜਿੰਦਰ ਸਿੰਘ ਭੰਡਾਲ, ਕਵਰਜੀਤ ਬਾਵਾ ਵੱਲੋਂ ਦਾਣਾ ਮੰਡੀ ਦਾ ਦੌਰਾ ਕਰ ਕੇ ਕਣਕ ਸਬੰਧੀ ਕੀਤੇ ਜਾ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੱਡਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਮੰਡੀ ਵਿੱਚੋਂ ਦਾਣਾ ਦਾਣਾ ਚੁੱਕਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਸਰਕਾਰ ਆਪਣੀ ਜ਼ਿੰਮੇਵਾਰੀ ਅਨੁਸਾਰ ਮੰਡੀਆਂ ਦਾ ਦਾਣਾ ਦਾਣਾ ਚੁੱਕੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਇਸ ਲਈ ਪਹਿਲਾਂ ਤੋਂ ਹੀ ਸਾਰੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ। ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਸਮੇਂ ਸਿਰ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਮੰਡੀ ਵਿੱਚ ਖ਼ਰੀਦ ਪ੍ਰਕਿਰਿਆ ਅਤੇ ਢੋਆ-ਢੁਆਈ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਆਵੇ ਅਤੇ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਾ ਆਵੇ।