ਬੇਬੇ ਨਾਨਕੀ ਫੱਤੂਢੀਂਗਾ ਦੀਆਂ ਵਿਦਿਆਰਥਣਾਂ ਆਈਆਂ ਅੱਵਲ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਬੀ.ਏ. ਸਮੈਸਟਰ-5 ਦੇ ਨਤੀਜਿਆਂ ’ਚ ਦਰਜ ਕੀਤੀ ਸ਼ਾਨਦਾਰ ਸਫਲਤਾ
Publish Date: Mon, 18 May 2026 07:35 PM (IST)
Updated Date: Mon, 18 May 2026 07:36 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀਏ ਸਮੈਸਟਰ-5 ਦੇ ਨਤੀਜਿਆਂ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਕ ਵਾਰ ਫਿਰ ਤੋਂ ਆਪਣੀ ਨਵੀਂ ਪਛਾਣ ਬਣਾਈ ਹੈ। ਇਹ ਨਤੀਜੇ ਨਾ ਸਿਰਫ ਵਿਦਿਆਰਥਣਾਂ ਦੀ ਲਗਨ ਤੇ ਮਿਹਨਤ ਦਾ ਪ੍ਰਤੀਕ ਹਨ, ਸਗੋਂ ਕਾਲਜ ਵਿਚ ਮਿਲ ਰਹੀ ਗੁਣਵੱਤਾ ਭਰੀ ਸਿੱਖਿਆ ਤੇ ਅਨੁਸ਼ਾਸਿਤ ਮਾਹੌਲ ਦੀ ਵੀ ਪ੍ਰਭਾਵਸ਼ਾਲੀ ਝਲਕ ਪੇਸ਼ ਕਰਦੇ ਹਨ। ਇਸ ਪ੍ਰੀਖਿਆ ਵਿਚ ਅਮਨਦੀਪ ਕੌਰ ਨੇ 8.38 ਐੱਸਜੀਪੀਏ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਹਰਪ੍ਰੀਤ ਕੌਰ ਨੇ 8.14 ਤੇ ਨਵਜੋਤ ਕੌਰ ਨੇ 7.76 ਐੱਸਜੀਪੀਏ ਹਾਸਲ ਕਰਦਿਆਂ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ, “ਹਰ ਸਫਲ ਨਤੀਜੇ ਦੇ ਪਿੱਛੇ ਵਿਦਿਆਰਥੀਆਂ ਦੀ ਦ੍ਰਿੜ ਇੱਛਾ ਸ਼ਕਤੀ, ਅਧਿਆਪਕਾਂ ਦੀ ਸਮਰਪਿਤ ਮਿਹਨਤ ਤੇ ਮਾਪਿਆਂ ਦਾ ਅਟੱਲ ਵਿਸ਼ਵਾਸ ਹੁੰਦਾ ਹੈ। ਕਲਾਸ ਇੰਚਾਰਜ ਪ੍ਰੋ. ਅਮਨਪ੍ਰੀਤ ਕੌਰ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਾਡੀਆਂ ਵਿਦਿਆਰਥਣਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇ ਮਨ ਵਿਚ ਜਜ਼ਬਾ ਹੋਵੇ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ਰਹਿੰਦੀ।