ਤਲਵੰਡੀ ਚੌਧਰੀਆਂ ਪੁਲਿਸ ਨੇ ਭਗੌੜਾ ਕੀਤਾ ਗ੍ਰਿਫਤਾਰ
ਤਲਵੰਡੀ ਚੌਧਰੀਆਂ ਪੁਲਿਸ ਨੇ ਭਗੌੜਾ ਕੀਤਾ ਗ੍ਰਿਫਤਾਰ
Publish Date: Tue, 28 Apr 2026 10:05 PM (IST)
Updated Date: Tue, 28 Apr 2026 10:07 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੌਰਵ ਤੂਰਾ ਆਈਪੀਐੱਸ ਐੱਸਐੱਸਪੀ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹੇ ਵਿਚ ਭਗੌੜੇ ਵਿਅਕਤੀਆਂ ਖਿਲਾਫ ਕਾਰਵਾਈ ਕਰਨ ਲਈ ਏਐੱਸਪੀ ਸੁਲਤਾਨਪੁਰ ਲੋਧੀ ਧੀਰੇਂਦਰ ਵਰਮਾ ਆਈਪੀਐੱਸ ਦੀਆਂ ਸਪੈਸ਼ਲ ਹਦਾਇਤਾਂ ਅਨੁਸਾਰ ਕਾਰਵਾਈ ਕਰਦਿਆਂ ਇਕ ਭਗੌੜੇ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸੋਨਮਦੀਪ ਕੌਰ ਮੁੱਖ ਅਫਸਰ ਥਾਣਾ ਤਲਵੰਡੀ ਚੌਧਰੀਆਂ ਨੇ ਦੱਸਿਆ ਕਿ ਏਐੱਸਆਈ ਨਵੀਨ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਥਾਣਾ ਤਲਵੰਡੀ ਚੌਧਰੀਆਂ ਜ਼ਿਲ੍ਹਾ ਕਪੂਰਥਲਾ ਦੇ ਭਗੌੜੇ ਵਿਅਕਤੀ ਨਛੱਤਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਅਮਾਨੀਪੁਰ ਥਾਣਾ ਤਲਵੰਡੀ ਚੌਧਰੀਆਂ ਨੂੰ ਮਿਤੀ 28.04.2026 ਨੂੰ ਗ੍ਰਿਫਤਾਰ ਕੀਤਾ ਗਿਆ ਹੈ।