ਨਗਰ ਕੌਂਸਲ ਚੋਣਾਂ ’ਚ ਅਧਿਆਪਕਾਂ ਦੀਆਂ ਡਿਊਟੀਆਂ ਨਾ ਲਗਾਈਆਂ ਜਾਣ
ਨਗਰ ਕੌਂਸਲ ਚੋਣਾਂ ’ਚ ਅਧਿਆਪਕਾਂ ਦੀਆਂ ਡਿਊਟੀਆਂ ਨਾ ਲਗਾਈਆਂ ਜਾਣ : ਸਾਂਝਾ ਅਧਿਆਪਕ ਮੋਰਚਾ
Publish Date: Tue, 12 May 2026 09:32 PM (IST)
Updated Date: Tue, 12 May 2026 09:33 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਰਸ਼ਪਾਲ ਸਿੰਘ ਵੜੈਚ ਸੂਬਾਈ ਆਗੂ ਜੀਟੀਯੂ, ਸੁਖਦਿਆਲ ਸਿੰਘ ਝੰਡ ਜ਼ਿਲ੍ਹਾ ਪ੍ਰਧਾਨ ਅਧਿਆਪਕ ਦਲ, ਸੁਖਚੈਨ ਸਿੰਘ ਬੱਧਣ ਜ਼ਿਲ੍ਹਾ ਪ੍ਰਧਾਨ ਜੀਟੀਯੂ, ਗੁਰਮੇਜ਼ ਸਿੰਘ ਤਲਵੰਡੀ ਚੌਧਰੀਆਂ, ਨਰੇਸ਼ ਕੋਹਲੀ ਮਾਸਟਰ ਕੇਡਰ ਯੂਨੀਅਨ ਆਦਿ ਆਗੂਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਗਰ ਕੌਂਸਲ ਚੋਣਾਂ ਵਿਚ ਅਧਿਆਪਕਾਂ ਦੀਆਂ ਡਿਊਟੀਆਂ ਨਾ ਲਗਾਈਆਂ ਜਾਣ ਕਿਉਂਕਿ ਪਹਿਲਾਂ ਹੀ ਸਕੂਲਾਂ ਦੇ ਵੱਡੀ ਗਿਣਤੀ ਵਿਚ ਅਧਿਆਪਕਾਂ ਦੀਆਂ ਡਿਊਟੀਆਂ ਡਰੱਗ ਸੈਂਸਸ ਤੇ ਜਨਗਣਨਾ 2027 ਵਿਚ ਲੱਗ ਚੁੱਕੀਆਂ ਹਨ, ਜਿਸ ਕਾਰਨ ਸਕੂਲਾਂ ਵਿਚ ਬਹੁਤ ਹੀ ਘੱਟ ਸਟਾਫ ਬਚਿਆ ਹੈ, ਜੋ ਸਕੂਲਾਂ ਨੂੰ ਚਲਾ ਰਿਹਾ ਹੈ। ਇਸ ਲਈ ਅਧਿਆਪਕਾਂ ਦੀ ਡਿਊਟੀ ਨਗਰ ਕੌਂਸਲ ਚੋਣਾਂ ਚੋਣਾਂ ਵਿਚ ਬਿਲਕੁਲ ਨਾ ਲਗਾਈ ਜਾਵੇ। ਆਗੂਆਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਵੀ ਦਿੱਤੀ ਕਿ ਜੇਕਰ ਹੁਣ ਵੀ ਅਧਿਆਪਕਾਂ ਦੀਆਂ ਡਿਊਟੀਆਂ ਇਨ੍ਹਾਂ ਚੋਣਾਂ ਵਿਚ ਲਗਾਈਆਂ ਜਾਂਦੀਆਂ ਹਨ ਤਾਂ ਇਸ ਸਬੰਧੀ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ ਤੇ ਇਨ੍ਹਾਂ ਡਿਊਟੀਆਂ ਦਾ ਪੂਰਨ ਤੌਰ ’ਤੇ ਬਾਈਕਾਟ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਜਾਣਗੇ। ਇਸ ਮੌਕੇ ਸੰਦੀਪ ਸਿੰਘ, ਯਾਦਵਿੰਦਰ ਸਿੰਘ, ਅਜੈ ਸ਼ਰਮਾ, ਅਵਤਾਰ ਸਿੰਘ, ਭਜਨ ਸਿੰਘ ਮਾਨ, ਹਰਦੇਵ ਸਿੰਘ ਖਾਨੋਵਾਲ, ਮਨਜਿੰਦਰ ਸਿੰਘ ਧੰਜੂ, ਵੱਸਣਦੀਪ ਸਿੰਘ ਜੱਜ,ਗੁਰਦੇਵ ਸਿੰਘ, ਅਮਨਦੀਪ ਸਿੰਘ ਖਿੰਡਾ, ਅਸ਼ਵਨੀ ਕੁਮਾਰ, ਅੰਮ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਸੁਖਨਿੰਦਰ ਸਿੰਘ, ਅਵਤਾਰ ਸਿੰਘ ਹੈਬਤਪੁਰ, ਦਵਿੰਦਰ ਸਿੰਘ, ਮਨਜਿੰਦਰ ਸਿੰਘ ਠੱਟਾ, ਅਮਨਦੀਪ ਸਿੰਘ ਬਿਧੀਪੁਰ, ਜਗਜੀਤ ਸਿੰਘ ਬੂਲਪੁਰ, ਤਰਮਿੰਦਰ ਸਿੰਘ ਮੱਲ੍ਹੀ, ਨਿਰਮਲ ਸਿੰਘ, ਜਸਪ੍ਰੀਤ ਸਿੰਘ, ਸ਼ਿੰਦਰ ਸਿੰਘ ਆਦਿ ਹਾਜ਼ਰ ਸਨ।