XUV ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ, ਖੰਗੂੜਾ ਕੱਟ 'ਤੇ ਹੋਇਆ ਭਿਆਨਕ ਹਾਦਸਾ
ਸਿਵਲ ਹਸਪਤਾਲ ਤੋਂ ਮਿਲੀ ਸੂਚਨਾ ਅਨੁਸਾਰ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ ਜਿਨ੍ਹਾਂ ਵਿਚੋਂ ਇਕ ਨੌਜਵਾਨ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਮਹਿਤਪੁਰ ਬਲਾਚੌਰ ਵਜੋਂ ਹੋਈ ਤੇ ਦੂਸਰੇ ਦੀ ਪਛਾਣ ਮੌਕੇ 'ਤੇ ਨਹੀਂ ਹੋ ਸਕੀ।
Publish Date: Tue, 03 Jun 2025 03:44 PM (IST)
Updated Date: Tue, 03 Jun 2025 03:51 PM (IST)
ਹਰਮੇਸ਼ ਸਰੋਆ, ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ-ਚੰਡੀਗੜ੍ਹ ਬਾਈਪਾਸ 'ਤੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਮਿਲਦੇ ਸਾਰ ਹੀ ਥਾਣਾ ਸਦਰ ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਮੌਕੇ 'ਤੇ ਪਹੁੰਚੇ ਏਐੱਸਆਈ ਬਿੰਦਰਪਾਲ ਨੇ ਦੱਸਿਆ ਕਿ ਚੰਡੀਗੜ੍ਹ ਬਾਈਪਾਸ ਖੰਗੂੜਾ ਕੱਟ 'ਤੇ ਐਕਸਯੂਵੀ ਗੱਡੀ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋ ਗਈ ਜਿਸ ਕਾਰਨ ਉਨ੍ਹਾਂ ਵਲੋਂ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਤੋਂ ਮਿਲੀ ਸੂਚਨਾ ਅਨੁਸਾਰ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ ਜਿਨ੍ਹਾਂ ਵਿਚੋਂ ਇਕ ਨੌਜਵਾਨ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਮਹਿਤਪੁਰ ਬਲਾਚੌਰ ਵਜੋਂ ਹੋਈ ਤੇ ਦੂਸਰੇ ਦੀ ਪਛਾਣ ਮੌਕੇ 'ਤੇ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਗੱਡੀ ਚਾਲਕ ਦੀ ਪਛਾਣ ਸਤਨਾਮ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਰਾਏਪੁਰ ਫਰਾਲਾ ਵਜੋਂ ਹੋਈ ਪੁਲਿਸ ਵਲੋਂ ਗੱਡੀ ਅਤੇ ਮੋਟਰਸਾਈਕਲ ਕਬਜੇ ਚ ਲੈ ਕੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।