ਲੋੜਵੰਦ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣਾ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਟਰੱਸਟ ਹਸਪਤਾਲ ਦਾ ਉਦੇਸ਼ : ਪ੍ਰਦੀਪ ਧੀਮਾਨ
ਲੋੜਵੰਦ ਮਰੀਜਾਂ ਨੂੰ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣਾ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਟਰੱਸਟ ਹਸਪਤਾਲ ਦਾ ਉਦੇਸ਼ : ਪ੍ਰਦੀਪ ਧੀਮਾਨ
Publish Date: Thu, 30 Apr 2026 05:58 PM (IST)
Updated Date: Thu, 30 Apr 2026 06:01 PM (IST)

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਦੀ ਇਕ ਅਹਿਮ ਮੀਟਿੰਗ ਟਰੱਸਟ ਦੇ ਪ੍ਰਧਾਨ ਪ੍ਰਦੀਪ ਧੀਮਾਨ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਟਰੱਸਟ ਦੇ ਮੈਂਬਰ ਹਸਪਤਾਲ ਦੇ ਡਾਕਟਰ ਅਤੇ ਮੈਡੀਕਲ ਸਟਾਫ ਦੇ ਮੈਂਬਰ ਉਚੇਰੇ ਤੌਰ ਤੇ ਮੌਜੂਦ ਰਹੇ। ਮੀਟਿੰਗ ਦੌਰਾਨ ਟਰੱਸਟ ਵੱਲੋਂ ਕੀਤੀਆਂ ਜਾ ਰਹੀਆਂ ਸਮਾਜਿਕ ਅਤੇ ਸਿਹਤ ਸੇਵਾਵਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ ਅਤੇ ਹਸਪਤਾਲ ਦੇ ਕੰਮਕਾਜ ਨੂੰ ਹੋਰ ਸੁਧਾਰਨ ਲਈ ਭਵਿੱਖੀ ਯੋਜਨਾਵਾਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਟਰੱਸਟ ਪ੍ਰਧਾਨ ਪ੍ਰਦੀਪ ਧੀਮਾਨ ਨੇ ਦੱਸਿਆ ਕਿ ਟਰੱਸਟ ਦਾ ਮੁੱਖ ਉਦੇਸ਼ ਲੋੜਵੰਦਾਂ ਅਤੇ ਗਰੀਬ ਵਰਗ ਤੱਕ ਆਧੂਨਿਕ ਅਤੇ ਘੱਟ ਖਰਚ ਨਾਲ ਸਿਹਤ ਸਹੂਲਤਾਂ ਪਹੁੰਚਾਉਣਾ ਹੈ ਅਤੇ ਇਸ ਮਿਸ਼ਨ ਨੂੰ ਸਫਲ ਬਣਾਉਣ ਲਈ ਟਰੱਸਟ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਨੇ ਦੱਸਿਆ ਕਿ ਹਸਪਤਾਲ ਦੀ ਕਾਰਜਸ਼ੈਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਲੋੜਵੰਦ ਮਰੀਜ਼ਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਅਤੇ ਸਮਾਜ ਭਲਾਈ ਲਈ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਸਬੰਧੀ ਮਹੱਤਵਪੂਰਨ ਫੈਸਲੇ ਕੀਤੇ ਗਏ। ਮੈਂਬਰਾਂ ਨੇ ਟਰੱਸਟ ਦੀਆਂ ਗਤੀਵਿਧੀਆਂ ਨੂੰ ਤਨਦੇਹੀ ਨਾਲ ਅੱਗੇ ਵਧਾਉਣ ਦਾ ਸੰਕਲਪ ਲਿਆ ਅਤੇ ਸਮਾਜ ਸੇਵਾ ਦੇ ਕੰਮਾਂ ਵਿੱਚ ਰਲਮਿਲ ਕੇ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ। ਮੀਟਿੰਗ ਦੇ ਅਖੀਰ ਵਿੱਚ ਹਸਪਤਾਲ ਦੇ ਡਾਕਟਰਾਂ ਅਤੇ ਮੈਡੀਕਲ ਸਟਾਫ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਅਤੇ ਸਮਰਪਿਤ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜਸਪਾਲ ਸਿੰਘ ਲਾਲ, ਸੁਰਿੰਦਰ ਪਾਲ ਧੀਮਾਨ, ਭੁਪਿੰਦਰ ਸਿੰਘ ਜੰਡੂ, ਅਮੋਲਕ ਸਿੰਘ ਝੀਤਾ, ਰਜਿੰਦਰ ਸਿੰਘ ਰੂਪਰਾਏ ਅਤੇ ਵਿਕਰਮ ਰੂਪਰਾਏ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ।