ਸ਼ਹੀਦੀ ਜੋੜ ਮੇਲੇ ਮੌਕੇ ਨਿਸ਼ਕਾਮ ਭਾਵਨਾ ਨਜ਼ਰ ਆਈ
ਸਤਾਈਆਂ ਦੇ ਸ਼ਹੀਦੀ ਜੋੜ ਮੇਲੇ ਮੌਕੇ ਸੰਗਤਾਂ ਕੀਤੀ ਸ਼ਰਧਾ ਭਾਵਨਾ ਨਾਲ ਨਿਸ਼ਕਾਮ ਸੇਵਾ
Publish Date: Mon, 11 May 2026 09:53 PM (IST)
Updated Date: Mon, 11 May 2026 09:57 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸੰਤ ਸਿਪਾਹੀ ਧੰਨ ਧੰਨ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ 182ਵੇਂ ਸ਼ਹੀਦੀ ਜੋੜ ਮੇਲੇ ਸਤਾਈਆਂ ਮੌਕੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਸੁਚੱਜੀ ਅਗਵਾਈ ਹੇਠ ਦੇਸ਼-ਵਿਦੇਸ਼ ਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ 6 ਮਈ ਤੋਂ 12 ਮਈ ਤੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿਚ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਹਾਜ਼ਰੀਆਂ ਭਰ ਰਹੀਆਂ ਹਨ। ਇਨ੍ਹਾਂ ਸਮਾਗਮਾਂ ਸਮੇਂ ਤੀਜੀ ਲੜੀ ਦੇ ਅੱਜ 25 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਕੀਰਤਨ ਸਮਾਗਮ ਹੋਵੇਗਾ। ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਸ਼ਹੀਦੀ ਜੋੜ ਮੇਲੇ ਮੌਕੇ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਅਗਾਉਂ ਹੀ ਸੁਚੱਜੇ ਢੰਗ ਨਾਲ ਪ੍ਰਬੰਧ ਕੀਤੇ ਗਏ ਸਨ ਤੇ ਸੰਗਤਾਂ ਲਈ ਨਿਰੰਤਰ ਚੱਲ ਰਹੇ ਲੰਗਰਾਂ ਦਾ ਵੀ ਖਾਸ ਇਤਜ਼ਾਮ ਕੀਤਾ ਗਿਆ ਸੀ। ਸਤਾਈਆਂ ਦੇ ਜੋੜ ਮੇਲੇ ਮੌਕੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲੰਗਰਾਂ ਦੀਆਂ ਸੇਵਾਵਾਂ ਨਿਭਾਉਣ ਵਿਚ ਸੇਵਾਦਾਰਾਂ ਨਾਲ ਵੱਡੇ ਪੱਧਰ ਤੇ ਬੀਬੀਆਂ-ਭੈਣਾਂ ਵੱਲੋਂ ਨਿਰੰਤਰ ਦਿਨ ਰਾਤ ਸ਼ਰਧਾ ਭਾਵਨਾ ਨਾਲ ਨਿਸ਼ਕਾਮ ਸੇਵਾ ਕੀਤੀ ਗਈ। ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਕਾਰਸੇਵਾ ਵਾਲਿਆਂ ਵੱਲੋਂ ਸਮੂਹ ਇਲਾਕਾ ਨਿਵਾਸੀ ਨਾਨਕ ਨਾਮ ਲੇਵਾ ਸੰਗਤਾਂ ਦਾ ਧੰਨਵਾਦ ਕੀਤਾ ਗਿਆ।