ਬਲਾਕ ਸੰਮਤੀ ਨਡਾਲਾ ਦੇ ਚੇਅਰਮੈਨ ਦੀ ਚੋਣ ਮੀਟਿੰਗ ਹੋਈ ਮੁਲਤਵੀ
ਬਲਾਕ ਸੰਮਤੀ ਨਡਾਲਾ ਦੇ ਚੇਅਰਮੈਨ ਦੀ ਚੋਣ ਮੀਟਿੰਗ ਹੋਈ ਮੁਲਤਵੀ
Publish Date: Thu, 05 Mar 2026 09:01 PM (IST)
Updated Date: Thu, 05 Mar 2026 09:03 PM (IST)
ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਬਲਾਕ ਸੰਮਤੀ ਨਡਾਲਾ ਦੇ ਚੇਅਰਮੈਨ ਦੀ ਚੋਣ ਲਈ ਬੁਲਾਈ ਗਈ ਮੀਟਿੰਗ ਅੱਜ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ। ਇਹ ਮੀਟਿੰਗ ਅੱਜ ਦੁਪਿਹਰ 3 ਵਜੇ ਹੋਣੀ ਸੀ, ਜਿਸ ਵਿਚ ਚੇਅਰਮੈਨ ਦੀ ਚੋਣ ਪ੍ਰਕਿਰਿਆ ਪੂਰੀ ਕੀਤੀ ਜਾਣੀ ਸੀ, ਪਰ ਅਚਾਨਕ ਪ੍ਰਬੰਧਕੀ ਕਾਰਨਾਂ ਕਰਕੇ ਪ੍ਰਸ਼ਾਸਨ ਵੱਲੋਂ ਇਸ ਨੂੰ ਅਗਲੀ ਤਰੀਕ ਤੱਕ ਲਈ ਟਾਲ ਦਿੱਤਾ ਗਿਆ। ਸੂਤਰਾਂ ਅਨੁਸਾਰ ਮੀਟਿੰਗ ਵਿਚ ਬਲਾਕ ਸੰਮਤੀ ਦੇ ਮੈਂਬਰਾਂ ਦੀ ਹਾਜ਼ਰੀ ਵਿਚ ਚੇਅਰਮੈਨ ਦੀ ਚੋਣ ਕੀਤੀ ਜਾਣੀ ਸੀ, ਜਿਸ ਨੂੰ ਲੈ ਕੇ ਕਾਫੀ ਦਿਨਾਂ ਤੋਂ ਚਰਚਾ ਚੱਲ ਰਹੀ ਸੀ। ਮੀਟਿੰਗ ਦੇ ਮੁਲਤਵੀ ਹੋਣ ਨਾਲ ਸਿਆਸੀ ਗਲਿਆਰਿਆਂ ਵਿਚ ਵੀ ਕਾਫੀ ਚਰਚਾ ਹੋ ਰਹੀ ਹੈ। ਇਸ ਸਬੰਧੀ ਬਲਾਕ ਪੰਚਾਇਤ ਅਫਸਰ ਨਡਾਲਾ ਕੁਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਚੋਣ ਮੀਟਿੰਗ ਦੀ ਨਵੀਂ ਤਰੀਕ ਜਲਦ ਹੀ ਐਲਾਨੀ ਜਾਵੇਗੀ ਤੇ ਸਾਰੇ ਸਬੰਧਤ ਮੈਂਬਰਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਜਾਵੇਗਾ।