ਪੰਜਾਬ ਦੇ ਲੋਕ ਡਰ ਦੇ ਮਾਹੌਲ ’ਚ ਜੀ ਰਹੇ : ਖੋਜੇਵਾਲ
ਆਰਐੱਸਐੱਸ ਨਾਲ ਜੁੜੇ ਨਵੀਨ ਅਰੋੜਾ ਦੀ ਹੱਤਿਆ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ : ਖੋਜੇਵਾਲ
Publish Date: Wed, 19 Nov 2025 08:15 PM (IST)
Updated Date: Wed, 19 Nov 2025 08:16 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਫਿਰੋਜ਼ਪੁਰ ਵਿਚ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਨਾਲ ਜੁੜੇ ਨਵੀਨ ਅਰੋੜਾ ਦੀ ਗੋਲੀ ਮਾਰ ਕੇ ਹੱਤਿਆ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿਚ ਲਗਾਤਾਰ ਹੋ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਆਪ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ ਅਤੇ ਭਾਜਪਾ ਨਿਰਦੋਸ਼ ਲੋਕਾਂ ਦੀ ਸੁਰੱਖਿਆ ਦੇ ਮੁੱਦੇ ’ਤੇ ਚੁੱਪ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਇਹ ਘਟਨਾ ਸਪੱਸ਼ਟ ਤੌਰ ’ਤੇ ਦਰਸਾਉਂਦੀ ਹੈ ਕਿ ਮੌਜੂਦਾ ਸਰਕਾਰ ਦੇ ਰਾਜ ਵਿਚ ਅਪਰਾਧੀਆਂ ਦੇ ਹੌਸਲੇ ਕਿੰਨੇ ਬੁਲੰਦ ਹੋ ਗਏ ਹਨ। ਡੂੰਘੀ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਕਿਤੇ ਵੀ ਸੁਰੱਖਿਅਤ ਮਹਿਸੂਸ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਬਜਾਏ ਪੰਜਾਬ ਪੁਲਿਸ ਨੂੰ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਦੀ ਸੇਵਾ ਵਿਚ ਲਗਾਇਆ ਗਿਆ ਹੈ, ਜੋ ਕਿ ਜਨਤਕ ਹਿੱਤ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਸ ਵਧਦੀ ਅਪਰਾਧ ਲਹਿਰ ਵਿਰੁੱਧ ਆਪਣੀ ਲੜਾਈ ਜਾਰੀ ਰੱਖੇਗੀ ਅਤੇ ਸੂਬੇ ਵਿਚ ਸ਼ਾਂਤੀ ਅਤੇ ਸੁਰੱਖਿਆ ਬਹਾਲ ਕਰਨ ਲਈ ਸਖ਼ਤ ਉਪਾਵਾਂ ਦੀ ਮੰਗ ਕਰਦੀ ਰਹੇਗੀ। ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਅਰਾਜਕਤਾ ਫੈਲੀ ਹੋਈ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਸ਼ਾਸਨਕਾਲ ਦੌਰਾਨ ਸੂਬੇ ਵਿਚ ਵਧ ਰਹੀਆਂ ਅਪਰਾਧ ਦੀਆਂ ਘਟਨਾਵਾਂ ਨੇ ਸ਼ਾਸਨ ਦੇ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦਾ ਪਰਦਾਫਾਸ਼ ਕੀਤਾ ਹੈ। ਖੋਜੇਵਾਲ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਡਰ ਵਿਚ ਜੀਅ ਰਹੇ ਹਨ, ਅਪਰਾਧੀ ਸੜਕਾਂ ’ਤੇ ਰਾਜ ਕਰ ਰਹੇ ਹਨ ਜਦਕਿ ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਮੰਤਰਾਲਾ ਵੀ ਹੈ, ਕੁੰਭਕਰਨੀ ਨੀਂਦ ਸੌਂ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਵਾਰ-ਵਾਰ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਤ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਗ੍ਰਹਿ ਵਿਭਾਗ ਇਥੇ ਕੰਮ ਕਰ ਰਹੇ ਸੰਗਠਿਤ ਗਿਰੋਹਾਂ ਅਤੇ ਨਸ਼ਾ ਤਸਕਰਾਂ ਦੀ ਸਜ਼ਾ ਪ੍ਰਤੀ ਮੂਕ ਦਰਸ਼ਕ ਬਣਿਆ ਹੋਇਆ ਹੈ। ਕੈਪਸ਼ਨ : 19ਕੇਪੀਟੀ29