ਸਰੀਰਕ ਤੇ ਮਾਨਸਿਕ ਤੌਰ ’ਤੇ ਨੌਜਵਾਨਾਂ ਨੂੰ ਨੁਕਸਾਨ ਪਹੁੰਚਾ ਰਹੇ ਨੇ ਨਸ਼ੇ : ਨਰੇਸ਼ ਭਾਰਦਵਾਜ
ਪੰਜਾਬ ਵਿੱਚ ਅਗਲੀ ਸਰਕਾਰ ਸਿਰਫ਼ ਕਾਂਗਰਸ ਪਾਰਟੀ ਦੀ ਹੀ ਬਣੇਗੀ-ਨਰੇਸ਼ ਭਾਰਦਵਾਜ
Publish Date: Sat, 23 May 2026 07:02 PM (IST)
Updated Date: Sun, 24 May 2026 04:11 AM (IST)

ਕੈਪਸ਼ਨ-23ਪੀਐਚਜੀ7 ਨਰੇਸ਼ ਭਾਰਦਵਾਜ। ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਸਾਡੇ ਸੂਬੇ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਤੇਜ਼ੀ ਨਾਲ ਫਸ ਰਹੇ ਹਨ, ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਬਲਾਕ ਕਾਂਗਰਸ ਦੇ ਪ੍ਰਧਾਨ ਨਰੇਸ਼ ਭਾਰਦਵਾਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਦੇਸ਼ ਅਤੇ ਸੂਬੇ ਦਾ ਭਵਿੱਖ ਹਨ, ਪਰ ਜੇਕਰ ਨੌਜਵਾਨ ਇਸੇ ਤਰ੍ਹਾਂ ਨਸ਼ਿਆਂ ਦੇ ਜਾਲ ’ਚ ਫਸਦੇ ਰਹੇ ਤਾਂ ਸਾਡੇ ਦੇਸ਼ ਅਤੇ ਸੂਬੇ ਦਾ ਭਵਿੱਖ ਖ਼ਤਰੇ ਵਿੱਚ ਪੈ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਜਿੱਥੇ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਨੁਕਸਾਨ ਪਹੁੰਚਾ ਰਹੇ ਹਨ, ਉੱਥੇ ਹੀ ਉਨ੍ਹਾਂ ਨੂੰ ਵਿੱਤੀ ਨੁਕਸਾਨ ਵੀ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਨੌਜਵਾਨ ਨਸ਼ਿਆਂ ਕਾਰਨ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ, ਉੱਥੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ,ਪਰ ਜ਼ਮੀਨੀ ਸਥਿਤੀ ਬਿਲਕੁਲ ਉਲਟ ਹੈ ਅਤੇ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਆਪਣੀ ਪੜ੍ਹਾਈ ਅਤੇ ਖੇਡਾਂ ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਹੈ ਅਤੇ ਆਪਣੇ ਮਾਪਿਆਂ ਅਤੇ ਆਪਣੇ ਖੇਤਰ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ’ਚ ਹੁਣ ਰਾਜਨੀਤਿਕ ਮਾਹੌਲ ਬਦਲ ਗਿਆ ਹੈ। ਪੰਜਾਬ ਵਿੱਚ ਕਾਂਗਰਸ ਪਾਰਟੀ ਅਗਲੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਜੇਕਰ ਲੋਕ ਕਾਂਗਰਸ ਨੂੰ ਸਰਕਾਰ ਦੀ ਵਾਗਡੋਰ ਸੌਂਪਦੇ ਹਨ, ਤਾਂ ਅਸੀਂ ਪੰਜਾਬ ਨੂੰ ਪੂਰੇ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਵਿਕਸਤ ਕਰਨ ਵਿੱਚ ਕੋਈ ਕਸਰ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਅਧੀਨ ਹੀ ਆਰਥਿਕਤਾ ਨੂੰ ਮਜ਼ਬੂਤ ਕਰਨ, ਬਿਜਲੀ ਅਤੇ ਖੇਤੀਬਾੜੀ ਖੇਤਰਾਂ ’ਚ ਸਹੂਲਤਾਂ ਵਿੱਚ ਸੁਧਾਰ ਕਰਨ ਅਤੇ ਸਥਾਨਕ ਲੋਕਾਂ ਦੇ ਦਰਵਾਜ਼ੇ ਤੇ ਰੁਜ਼ਗਾਰ ਅਤੇ ਕਾਰੋਬਾਰ ਦੇ ਮੌਕੇ ਪੈਦਾ ਕਰਨ ਦੀ ਸਮਰਥਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਂਗਰਸ ਪਾਰਟੀ ਦੇ ਸੱਤਾ ’ਚ ਆਉਣ ਨਾਲ ਸੂਬੇ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।