ਸ਼ੋਭਾ ਯਾਤਰਾ ਦਾ ਕਲਾਥ ਮਰਚੈਂਟ ਐਸੋਸੀਏਸ਼ਨ ਨੇ ਕੀਤਾ ਨਿੱਘਾ ਸਵਾਗਤ
ਸ਼ੋਭਾ ਯਾਤਰਾ ਦਾ ਕਲਾਥ ਮਰਚੈਂਟ ਐਸੋਸੀਏਸ਼ਨ ਨੇ ਕੀਤਾ ਨਿਘਾ ਸਵਾਗਤ
Publish Date: Sun, 01 Feb 2026 08:03 PM (IST)
Updated Date: Sun, 01 Feb 2026 08:07 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ੍ਰੀ ਗੁਰੁ ਰਵਿਦਾਸ ਜੀ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਫਗਵਾੜਾ ਦੇ ਪ੍ਰਬੰਧਕਾਂ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਈ ਗਈ, ਜਿਸਦੇ ਕੁਲਥਮ ਚੌਂਕ ਪੁੱਜਣ ’ਤੇ ਕਲਾਥ ਮਰਚੈਂਟ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਅਸ਼ੋਕ ਕੁਲਥਮ ਤੇ ਉਨ੍ਹਾਂ ਦੀ ਧਰਮ ਪਤਨੀ ਸੋਨਾਲੀ ਕੁਲਥਮ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਾਲਕੀ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਰੁਮਾਲਾ ਸਾਹਿਬ ਜੀ ਭੇਟ ਕੀਤਾ। ਉਪਰੰਤ ਸੰਗਤਾਂ ਲਈ ਲੰਗਰਾਂ ਦੀ ਸੇਵਾ ਕੀਤੀ। ਜਾਣਕਾਰੀ ਦਿੰਦਿਆਂ ਕਲਾਥ ਮਰਚੈਂਟ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਅਸ਼ੋਕ ਕੁਲਥਮ ਨੇ ਦੱਸਿਆ ਕਿ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਫਗਵਾੜਾ ਦੇ ਪ੍ਰਧਾਨ ਦਵਿੰਦਰ ਕੁਲਥਮ ਨੇ ਪ੍ਰਧਾਨ ਅਸ਼ੋਕ ਕੁਲਥਮ, ਸੋਨਾਲੀ ਕੁਲਥਮ ਤੇ ਕਲਾਥ ਮਰਚੈਂਟ ਐਸੋਸੀਏਸ਼ਨ ਦੀ ਸਾਰੀ ਟੀਮ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਅਸ਼ੋਕ ਕੁਲਥਮ, ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਦੇ ਪ੍ਰਧਾਨ ਦਵਿੰਦਰ ਕੁਲਥਮ, ਯਸ਼ ਬਰਨਾ, ਗੁਰਦਿਆਲ ਸੋਢੀ, ਬਲਦੇਵ ਰਾਜ, ਸੀਟੂ ਬਾਈ ਆਦਿ ਹਾਜ਼ਰ ਸਨ।