ਮਿੱਠੜਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਨੈਨੀ ਕੇਅਰ ਐਂਡ ਨਿਊਟ੍ਰੀਸ਼ਨ ਸਰਟੀਫਿਕੇਟ ਕੋਰਸ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Tue, 05 May 2026 08:11 PM (IST)
Updated Date: Tue, 05 May 2026 08:14 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਦੇ ਨੈਨੀ ਕੇਅਰ ਐਂਡ ਨਿਊਟ੍ਰੀਸ਼ਨ ਸਰਟੀਫਿਕੇਟ ਕੋਰਸ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਵਿਦਿਆਰਥੀਆਂ ਨੇ ਆਪਣੇ ਉੱਤਮ ਪ੍ਰਦਰਸ਼ਨ ਨਾਲ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਕੋਰਸ ਵਿਚ ਜਸਲੀਨ ਕੌਰ ਨੇ 7.94 ਐੱਸਜੀਪੀਏ ਪ੍ਰਾਪਤ ਕਰਕੇ ਪਹਿਲਾ, ਸਾਹਿਲਪ੍ਰੀਤ ਕੌਰ ਨੇ 7.88 ਨਾਲ ਦੂਜਾ ਤੇ ਰਮਨਦੀਪ ਕੌਰ ਨੇ 7.00 ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਵਿਭਾਗ ਦਾ ਮਾਣ ਵਧਾਇਆ। ਨੈਨੀ ਕੇਅਰ ਐਂਡ ਨਿਊਟ੍ਰੀਸ਼ਨ ਕੋਰਸ ਦੇ ਇੰਚਾਰਜ ਮੈਡਮ ਪਲਕਾ ਨੇ ਵਿਦਿਆਰਥੀਆਂ ਦੀ ਇਸ ਸਫਲਤਾ ‘ਤੇ ਖੁਸ਼ੀ ਪ੍ਰਗਟ ਕੀਤੀ ਤੇ ਕਿਹਾ ਕਿ ਇਹ ਨਤੀਜੇ ਉਨ੍ਹਾਂ ਦੀ ਮਿਹਨਤ ਤੇ ਲਗਨ ਦਾ ਨਤੀਜਾ ਹਨ। ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੋਰਸ ਵਿਦਿਆਰਥੀਆਂ ਨੂੰ ਪ੍ਰਯੋਗਿਕ ਤੇ ਰੋਜ਼ਗਾਰ-ਮੁੱਖੀ ਹੁਨਰ ਪ੍ਰਦਾਨ ਕਰਦੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਅਤੇ ਅਧਿਆਪਕਾਂ ਦੇ ਸਮਰਪਣ ਦਾ ਪ੍ਰਤੀਕ ਹਨ।