ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਦੀਆਂ ਵਿਦਿਆਰਥਣਾਂ ਦਾ ਚੰਗਾ ਪ੍ਰਦਰਸ਼ਨ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦੇ ਬੀ.ਸੀ.ਏ. ਤੀਜੇ ਸਮੈਸਟਰ ਦੇ ਨਤੀਜਿਆਂ ਨੇ ਕਾਲਜ ਦੀ ਮਾਣਮੱਤੀ ਪਰੰਪਰਾ ਨੂੰ ਕੀਤਾ ਹੋਰ ਮਜ਼ਬੂਤ
Publish Date: Sun, 17 May 2026 08:16 PM (IST)
Updated Date: Sun, 17 May 2026 08:18 PM (IST)
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ
ਫੱਤੂਢੀਂਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧ ਹੇਠ ਚੱਲ ਰਹੇ ਕਾਲਜ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਯੋਗ ਅਗਵਾਈ ਹੇਠ ਬੀਸੀਏ ਤੀਜੇ ਸਮੈਸਟਰ ਦਾ ਨਤੀਜਾ ਕਾਲਜ ਦੀ ਗੁਣਵੱਤਾਪੂਰਨ ਸਿੱਖਿਆ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਬਣ ਕੇ ਸਾਹਮਣੇ ਆਇਆ ਹੈ। ਵਿਦਿਆਰਥੀਆਂ ਨੇ ਲਗਨ, ਅਨੁਸ਼ਾਸਨ ਅਤੇ ਲਗਾਤਾਰ ਮਿਹਨਤ ਦੇ ਬਲ ’ਤੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਦਿਆਂ ਸੰਸਥਾ ਦੀ ਮਾਣਮੱਤੀ ਪਰੰਪਰਾ ਨੂੰ ਹੋਰ ਮਜ਼ਬੂਤੀ ਬਖ਼ਸ਼ੀ ਹੈ। ਨਤੀਜਿਆਂ ਵਿੱਚ ਗੁਰਸ਼ਰਨ ਕੌਰ ਨੇ 8.29 ਐੱਸਜੀਪੀਏ ਪ੍ਰਾਪਤ ਕਰ ਕੇ ਵਿਸ਼ੇਸ਼ ਉਪਲਬਧੀ ਦਰਜ ਕੀਤੀ। ਇਸ ਤੋਂ ਇਲਾਵਾ ਮਨਪ੍ਰੀਤ ਕੌਰ ਨੇ 8.14 ਐੱਸਜੀਪੀਏ ਅਤੇ ਹਰਪ੍ਰੀਤ ਕੌਰ ਨੇ 8.00 ਐੱਸਜੀਪੀਏ ਪ੍ਰਾਪਤ ਕਰ ਕੇ ਆਪਣੀ ਅਕਾਦਮਿਕ ਯੋਗਤਾ ਦਾ ਪ੍ਰਮਾਣ ਦਿੱਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਕਾਲਜ ਕੈਂਪਸ ਵਿੱਚ ਖੁਸ਼ੀ ਅਤੇ ਗੌਰਵ ਦਾ ਮਾਹੌਲ ਪਾਇਆ ਜਾ ਰਿਹਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਨਤੀਜੇ ਕਿਸੇ ਵੀ ਸੰਸਥਾ ਦੀ ਅਸਲ ਪਛਾਣ ਹੁੰਦੇ ਹਨ, ਜੋ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਦਿੜ੍ਹ ਨਿਸ਼ਚੇ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉੱਚ ਅਕਾਦਮਿਕ ਮਿਆਰਾਂ ਨੂੰ ਕਾਇਮ ਰੱਖਣ ਲਈ ਲਗਾਤਾਰ ਯਤਨਸ਼ੀਲ ਹੈ। ਬੀਸੀਏ ਵਿਭਾਗ ਦੀ ਮੁਖੀ ਪ੍ਰੋ. ਮਨਦੀਪ ਕੌਰ ਨੇ ਵਿਦਿਆਰਥੀਆਂ ਦੀ ਇਸ ਉਲੇਖਣਯੋਗ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਉੱਚ ਪ੍ਰਾਪਤੀਆਂ ਹਾਸਲ ਕਰਦੇ ਹੋਏ ਸੰਸਥਾ ਦਾ ਨਾਂ ਰੋਸ਼ਨ ਕਰਦੇ ਰਹਿਣਗੇ। ਇਸ ਮੌਕੇ ਕੰਪਿਊਟਰ ਵਿਭਾਗ ਦੇ ਪ੍ਰੋ. ਹਰਸ਼ਮੀਤ ਕੌਰ ਅਤੇ ਪ੍ਰੋ. ਅਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ।