ਦੁਨੀਆ ਰੋਸ਼ਨ ਹੈ, ਆਪਣੀਆਂ ਅੱਖਾਂ ਦੀ ਰੌਸ਼ਨੀ ਬਚਾਓ
ਦੁਨੀਆ ਰੋਸ਼ਨ ਐ, ਆਪਣੀਆਂ ਅੱਖਾਂ ਦੀ ਰੌਸ਼ਨੀ ਬਚਾਓ
Publish Date: Wed, 11 Mar 2026 10:39 PM (IST)
Updated Date: Wed, 11 Mar 2026 10:42 PM (IST)

---ਵਿਸ਼ਵ ਗਲੁਕੋਮਾ ਦਿਵਸ ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਸਿਵਲ ਸਰਜਨ ਡਾ. ਸੰਜੀਵ ਭਗਤ ਦੀ ਅਗਵਾਈ ਹੇਠ ਸਿਵਲ ਹਸਪਤਾਲ ਕਪੂਰਥਲਾ ਵਿਖੇ ਵਿਸ਼ਵ ਗਲੁਕੋਮਾ ਹਫਤੇ ਅੱਖਾਂ ਦੀ ਜਾਂਚ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਸੰਜੀਵ ਭਗਤ ਦੱਸਿਆ ਕਿ 8 ਤੋਂ 14 ਮਾਰਚ ਤੱਕ ਵਿਸ਼ਵ ਗਲੁਕੋਮਾ ਹਫਤਾ ਮਨਾਇਆ ਜਾ ਰਿਹਾ ਹੈ। ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਚ ਗਲੁਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾਂ ਵਿਚੋਂ ਇਕ ਅਹਿਮ ਕਾਰਨ ਹੈ। ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਗਲੁਕੋਮਾ ਦੇ ਲੱਛਣਾਂ ਬਾਰੇ ਦੱਸਦਿਆ ਕਿਹਾ ਕਿ ਅਸਾਧਾਰਨ ਸਿਰ ਦਰਦ ਜਾਂ ਅੱਖਾਂ ਚ ਦਰਦ, ਪੜਨ ਵਾਲੇ ਚਸ਼ਮਿਆਂ ਦਾ ਵਾਰ-ਵਾਰ ਬਦਲਣਾ, ਦਿ੍ਸ਼ਟੀ ਦੇ ਖੇਤਰ ਦਾ ਸੀਮਤ ਹੋਣਾ ਆਦਿ ਇਸ ਦੇ ਮੁੱਖ ਲੱਛਣ ਹਨ। ਉਨ੍ਹਾਂ ਕਿਹਾ ਕਿ ਗਲੁਕੋਮਾ ਦਾ ਇਲਾਜ ਸਫਲ ਤਰੀਕੇ ਨਾਲ ਹੋ ਸਕਦਾ ਹੈ ਜੇਕਰ ਸਮੇਂ ਸਿਰ ਇਸ ਦਾ ਪਤਾ ਲੱਗ ਜਾਵੇ ਤਾਂ। ਇਸ ਮੌਕੇ ਹਸਪਤਾਲ ਚ ਆਏ ਮਰੀਜ਼ਾਂ ਨੂੰ ਚੈੱਕ ਕਰਨ ਉਪਰੰਤ ਡਾ. ਸਾਲੂ ਸਾਮਰੀਆ ਨੇ ਦੱਸਿਆ ਕਿ ਜੇਕਰ ਤੁਹਾਡਾ ਕੋਈ ਰਿਸ਼ਤੇਦਾਰ, ਗੁਆਂਢੀ ਜਾਂ ਜਾਣਕਾਰ ਗਲੁਕੋਮਾ ਤੋਂ ਪੀੜਤ ਹੈ ਤਾਂ ਉਸ ਨੂੰ ਤੁਰੰਤ ਡਾਕਟਰ ਤੋਂ ਜਾਂਚ ਕਰਵਾਉਣ ਦੀ ਸਲਾਹ ਦਿਓ ਤਾਂ ਕਿ ਸਮਾਂ ਰਹਿੰਦਿਆਂ ਉਸ ਦੀ ਅੱਖਾਂ ਦੀ ਰੋਸ਼ਨੀ ਨੂੰ ਬਚਾਇਆ ਜਾ ਸਕੇ। ਇਸ ਮੌਕੇ ਏਸੀਐੱਸ ਡਾਕਟਰ ਅਨੂ ਸ਼ਰਮਾ, ਸੀਨੀਅਰ ਮੈਡੀਕਲ ਅਫਸਰ ਡਾ. ਪਰਮਿੰਦਰ ਕੌਰ, ਸੁਪਰਡੈਂਟ ਰਾਮ ਅਵਤਾਰ, ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ, ਬੀਸੀਸੀ ਜੋਤੀ ਅਨੰਦ ਆਦਿ ਹਾਜ਼ਰ ਸਨ।