ਬੀਡੀਪੀਓ ਦਫਤਰ ਵਿਖੇ ਲੱਗੀਆਂ ਰੌਣਕਾਂ
ਬਲਾਕ ਸੰਮਤੀ ਚੋਣਾਂ ਲੜਨ ਲਈ ਐਨ.ਓ.ਸੀ. ਹਾਸਲ ਕਰਨ ਵਾਲਿਆਂ ਦੀਆਂ ਬੀ.ਡੀ.ਪੀ.ਓ. ਦਫਤਰ ਵਿਖੇ ਲੱਗੀਆਂ ਰੋਣਕਾਂ
Publish Date: Wed, 03 Dec 2025 08:57 PM (IST)
Updated Date: Wed, 03 Dec 2025 08:59 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਫਗਵਾੜਾ ਹਲਕੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਾਰੀਕ ਵੀਰਵਾਰ 4 ਦਸੰਬਰ ਹੈ। ਇਹ ਜਾਣਕਾਰੀ ਦਿੰਦਿਆਂ ਬੀਡੀਪੀਓ ਲਖਵਿੰਦਰ ਕਲੇਰ ਨੇ ਦੱਸਿਆ ਕਿ ਫਗਵਾੜਾ ਹਲਕੇ ਦੇ ਰਿਟਰਨਿੰਗ ਅਫਸਰ ਐੱਸਡੀਐੱਮ ਜਸ਼ਨਜੀਤ ਸਿੰਘ ਹਨ ਅਤੇ ਨਾਮਜ਼ਦਗੀ ਪੱਤਰ ਤਹਿਸੀਲਦਾਰ ਫਗਵਾੜਾ ਸਹਾਇਕ ਰਿਟਰਨਿੰਗ ਅਫਸਰ ਦੇ ਦਫਤਰ ਵਿਖੇ ਦਾਖਲ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬੀਡੀਪੀਓ ਦਫਤਰ ਵਿਖੇ ਐੱਨਓਸੀ ਲੈਣ ਲਈ ਆਉਣ ਵਾਲੇ ਸਾਰੇ ਉਮੀਦਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ। ਹਰੇਕ ਸਹੂਲਤ ਦੇ ਉੱਚ ਪੱਧਰੇ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਚੋਣ ਲੜਨ ਦੇ ਇੱਛੁਕ ਸਮੂਹ ਉੱਮੀਦਵਾਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਆਪਣੀ ਫਾਈਲ ਪੂਰੇ ਦਸਤਾਵੇਜ਼ਾਂ ਦੇ ਨਾਲ ਤਿਆਰ ਕਰਕੇ ਵੀਰਵਾਰ ਤੱਕ ਜਮ੍ਹਾ ਕਰਵਾ ਦਿੱਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਸੰਭਾਵਿਤ ਉਮੀਦਵਾਰ ਨੂੰ ਕੋਈ ਮੁਸ਼ਕਿਲ ਹੋਵੇ ਤਾਂ ਦਫਤਰੀ ਸਮੇਂ ਵਿਚ ਉਨ੍ਹਾਂ ਦੇ ਨਾਲ ਸੰਪਰਕ ਕਰ ਸਕਦਾ ਹੈ। ਬੀਡੀਪੀਓ ਲਖਵਿੰਦਰ ਕਲੇਰ ਨੇ ਦੱਸਿਆ ਕਿ ਇਹ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਬੈਲੇਟ ਪੇਪਰ ਰਾਹੀਂ ਵੋਟਾਂ ਪਾਕੇ ਨੇਪਰੇ ਚਾੜ੍ਹੀਆਂ ਜਾਣਗੀਆਂ। ਦੂਸਰੇ ਪਾਸੇ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਵਿਚ ਅੱਜ ਵੀ ਨਾਮਜ਼ਦਗੀ ਪੱਤਰ ਦਾਖਲ ਕਰਨ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਿਆ ਗਿਆ, ਜਿਸ ਦੇ ਚਲਦਿਆਂ ਤਹਿਸੀਲ ਕੰਪਲੈਕਸ ਅਤੇ ਬੀਡੀਪੀਓ ਦਫਤਰ ਵਿਖੇ ਰੌਣਕ-ਮੇਲਾ ਲੱਗਾ ਰਿਹਾ। ਇਸ ਮੌਕੇ ਪੰਚਾਇਤ ਸਕੱਤਰ ਮਲਕੀਤ ਚੰਦ, ਪ੍ਰਭਜੀਤ ਸਿੰਘ ਪੰਚਾਇਤ ਸਕੱਤਰ, ਅਮਨਦੀਪ ਕੈਲੇ ਜੇਈ, ਸੁਲੱਖਣ ਸਿੰਘ ਟੀਸੀ, ਸੁਦੀਸ਼ ਕੁਮਾਰ ਬੀਡੀਓ, ਸੰਮਤੀ ਪਟਵਾਰੀ ਸੁਰਿੰਦਰ ਪਾਲ ਆਦਿ ਹਾਜ਼ਰ ਸਨ।