ਘਰ ਬਾਹਰ ਖੜ੍ਹੀਆਂ ਤਿੰਨ ਗੱਡੀਆਂ ਨੂੰ ਲੱਗੀ ਅੱਗ
ਘਰ ਬਾਹਰ ਖੜੀਆਂ ਤਿੰਨ ਗੱਡੀਆਂ ਨੂੰ ਲੱਗੀ ਅਚਾਨਕ ਅੱਗ
Publish Date: Fri, 05 Dec 2025 08:28 PM (IST)
Updated Date: Sat, 06 Dec 2025 04:12 AM (IST)

ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ : ਫਗਵਾੜਾ ਦੇ ਨਜ਼ਦੀਕੀ ਮੁਹੱਲੇ ਖੰਡੇਧਾਰ ਇਨਕਲੇਵ ਬੈਕ ਸਾਈਡ ਗੁਰੂਦੁਆਰਾ ਸ੍ਰੀ ਸੁਖਚੈਨ ਆਣਾ ਸਾਹਿਬ ਵਿਖੇ ਘਰ ਬਾਹਰ ਖੜੀਆਂ ਤਿੰਨ ਗੱਡੀਆਂ ਨੂੰ ਅਚਾਨਕ ਅੱਗ ਲੱਗ ਗਈ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਗੱਡੀਆਂ ਦੇ ਮਾਲਕ ਕੁਲਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸਨੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਦੇ ਬਾਹਰ ਆਪਣੀਆਂ ਗੱਡੀਆਂ ਖੜੀਆਂ ਕੀਤੀਆਂ ਸਨ। 2.30 ਤੋਂ ਤਿਨ ਵਜੇ ਦੇ ਵਿਚਕਾਰ ਘਰ ਦੇ ਬਾਹਰ ਧਮਾਕੇ ਦੀ ਆਵਾਜ਼ ਆਈ ਤੇ ਜਦੋਂ ਉਸਨੇ ਉੱਠ ਕੇ ਦੇਖਿਆ ਤਾਂ ਘਰ ਬਾਹਰ ਖੜੀਆਂ ਤਿੰਨੇ ਗੱਡੀਆਂ ਨੂੰ ਬੁਰੀ ਤਰ੍ਹਾਂ ਨਾਲ ਅੱਗ ਲੱਗੀ ਹੋਈ ਸੀ। ਉਨ੍ਹਾਂ ਨੇ ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਬੁਲਾਇਆ। ਜਿਨ੍ਹਾਂ ਨੇ ਆ ਕੇ ਅੱਗ ਤੇ ਕਾਬੂ ਪਾਇਆ। ਕੁਲਦੀਪ ਸਿੰਘ ਨੇ ਦੱਸਿਆ ਕਿ ਟਾਟਾ ਮੈਜਿਕ ਸੀਐਨਜੀ, ਮਹਿੰਦਰਾ ਕੇਯੂਵੀ, 100 ਟਾਟਾ ਮੈਜਿਕ, ਤਿੰਨੇ ਗੱਡੀਆਂ ਬਿਲਕੁਲ ਡੈਮੇਜ ਹੋ ਗਈਆਂ ਤੇ ਜਰੂਰੀ ਦਸਤਾਵੇਜ ਇੰਸ਼ੋਰੈਂਸ ਪਰਮਿਟ ਪੋਲਿਊਸ਼ਨ ਦੇ ਕਾਗਜ ਵੀ ਨਾਲ ਹੀ ਸੜ ਕੇ ਸੁਆਹ ਹੋ ਗਏ। ਉਸਨੇ ਸ਼ੱਕ ਜਾਹਿਰ ਕੀਤਾ ਕਿ ਕਿਸੇ ਦੀ ਸ਼ਰਾਰਤ ਹੋ ਸਕਦੀ ਹੈ। ਇਸ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਘਟਨਾ ਦੀ ਸਾਰੀ ਜਾਣਕਾਰੀ ਦੇ ਦਿੱਤੀ ਗਈ ਹੈ। ਮੌਕੇ ’ਤੇ ਅੱਗ ਦੀ ਸੂਚਨਾ ਮਿਲਦੇ ਸਾਰ ਅਕਾਲ ਸਟੂਡੈਂਟ ਫੈਡਰੇਸ਼ਨ ਦੇ ਆਗੂ ਮਨਜੀਤ ਸਿੰਘ ਖਾਲਸਾ, ਤਜਿੰਦਰ ਸਿੰਘ, ਗੁਰੂ ਦੁਆਰਾ ਸੁਖ ਚੈਨਆਣਾ ਸਾਹਿਬ ਪਾਤਸ਼ਾਹੀ ਛੇਵੀਂ ਦੇ ਮੈਨੇਜਰ ਨਰਿੰਦਰ ਸਿੰਘ, ਭਾਈ ਅੰਮ੍ਰਿਤ ਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੁਹੱਲਾ ਵਾਸੀ ਹਾਜ਼ਰ ਸਨ।