- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੱਖ ਵੱਖ ਮਾਮਲਿਆਂ ਚ 12 ਗ੍ਰਾਮ ਹੈਰੋਇਨ ਸਣੇ ਦੋ ਕਾਬੂ

ਆਸ਼ੀਸ਼ ਸ਼ਰਮਾ, ਪੰਜਾਬੀ ਜਾਗਰਣ, ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਵੱਖ-ਵੱਖ ਮਾਮਲਿਆਂ ਵਿੱਚ ਦੋ ਮੁਲਜ਼ਮਾਂ ਨੂੰ ਕਾਬੂ ਕਰ ਕੇ 12 ਗ੍ਰਾਮ ਹੈਰੋਇਨ ਬਰਾਮਦ ਕੀਤੀ। ਦੋਵਾਂ ’ਤੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਏਐੰਸਆਈ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਹ ਡਰੱਗ ਹਾਟਸਪਾਟ ਏਰੀਆ ਬਿਜਲੀ ਘਰ ਛੱਜ ਕਲੋਨੀ ਨਜ਼ਦੀਕ ਮੌਜੂਦ ਸੀ ਤਾਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਨੂੰ ਦੇਖ ਕੇ ਖਿਸਕਣ ਲੱਗਾ ਜਦੋਂ ਪੁਲਿਸ ਨੇ ਉਸ ਨੂੰ ਕਾਬੂ ਕਰ ਕੇ ਜਾਂਚ ਕੀਤੀ ਤਾਂ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਪਵਨ ਕੁਮਾਰ ਉਰਫ ਪੰਮਾ ਪੁੱਤਰ ਬਿੱਲਾ ਵਾਸੀ ਛੱਜ ਕਾਲੋਨੀ ਵਜੋਂ ਹੋਈ। ਇਸੇ ਤਰ੍ਹਾਂ ਦੂਸਰੇ ਮਾਮਲੇ ਵਿੱਚ ਜਾਣਕਾਰੀ ਦਿੰਦਿਆਂ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਮੁਖਬਰ ਨੇ ਇਤਲਾਹ ਕੀਤੀ ਕਿ ਗੱਬਰ ਪੁੱਤਰ ਰੋਸ਼ੀ ਵਾਸੀ ਛੱਜ ਕਾਲੋਨੀ ਥਾਣਾ ਸਿਟੀ ਫਗਵਾੜਾ ਸ਼ਰਾਬ ਦੇ ਠੇਕੇ ਨਜ਼ਦੀਕ ਰੇਲਵੇ ਲਾਈਨ ਕੋਲ ਖੜ੍ਹ ਕੇ ਹੈਰੋਇਨ ਵੇਚ ਰਿਹਾ ਹੈ। ਜਾਂਚ ਕਰਨ ’ਤੇ ਮੁਲਜ਼ਮ ਨੂੰ 5 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ।