40 ਨਸ਼ੇ ਵਾਲੀਆਂ ਗੋਲੀਆਂ ਸਣੇ ਦੋ ਕਾਬੂ, ਮਾਮਲਾ ਦਰਜ
40 ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ ਮਾਮਲਾ ਦਰਜ
Publish Date: Wed, 11 Mar 2026 07:02 PM (IST)
Updated Date: Wed, 11 Mar 2026 07:03 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ 40 ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਰਕੇਸ਼ ਕੁਮਾਰ ਨੇ ਦੱਸਿਆ ਕਿ ਉਹ ਨਿਊ ਬਸੰਤ ਨਗਰ ਕਲੋਨੀ ਟਾਈਲਾਂ ਵਾਲੀ ਫੈਕਟਰੀ ਕੋਲ ਪੁੱਜੇ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਤੇ ਇਕ ਔਰਤ ਪੈਦਲ ਆਉਂਦੇ ਦਿਖਾਈ ਦਿੱਤੇ। ਨੌਜਵਾਨ ਵਿਅਕਤੀ ਪੁਲਿਸ ਨੂੰ ਆਉਂਦਿਆਂ ਦੇਖ ਕੇ ਘਬਰਾ ਗਿਆ ਤੇ ਪਿੱਛੇ ਦੌੜਨ ਲੱਗਾ, ਜਿਸ ਨੂੰ ਕਾਬੂ ਕਰਕੇ ਜਦੋਂ ਨਾਮ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਕਰਨ ਪੁੱਤਰ ਰਾਮ ਲਾਲ ਵਾਸੀ ਕੋਟਰਾਣੀ ਦੱਸਿਆ ਤੇ ਔਰਤ ਨੇ ਆਪਣਾ ਨਾਮ ਮੋਨਿਕਾ ਸੰਧੂ ਉਰਫ ਮੋਨਾ ਪਤਨੀ ਜੀਵਨ ਕੁਮਾਰ ਸਾਸੀ ਪਿੰਡ ਚੱਕ ਹਕੀਮ ਦੱਸਿਆ। ਜਦੋਂ ਦੋਵਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਦੋਵਾਂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।